ਲੁਧਿਆਣਾ : ਸੜਕ ਹਾਦਸੇ ‘ਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ; ਖੜ੍ਹੇ ਟਰੱਕ ‘ਚ ਵੱਜਿਆ ਮੋਟਰਸਾਈਕਲ ਸਵਾਰ

0
504

ਸਮਰਾਲਾ, 4 ਦਸੰਬਰ| ਹਲਕਾ ਸਮਰਾਲਾ ਵਿਚ ਬੀਤੀ ਰਾਤ ਪਿੰਡ ਢਿੱਲਵਾਂ ਦੇ ਕੋਲ ਵਾਪਰੇ ਸੜਕ ਹਾਦਸੇ ਵਿਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਪਿੰਡ ਬੌਂਦਲ ਦਾ ਰਹਿਣ ਵਾਲਾ ਸੀ, ਉਸ ਦੀ ਉਮਰ 34 ਸਾਲ ਸੀ। ਮ੍ਰਿਤਕ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਇਸ ਦੌਰਾਨ ਸ਼ਾਮ 7 ਵਜੇ ਦੇ ਕਰੀਬ ਉਸ ਦਾ ਮੋਟਰਸਾਈਕਲ ਸੜਕ ਵਿਚ ਖੜ੍ਹੇ ਟਰੱਕ ਨਾਲ ਟਕਰਾ ਗਿਆ।

ਹਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ। ਮ੍ਰਿਤਕ ਆਪਣੇ ਪਿਛੇ ਇਕ ਸਾਲ ਦੀ ਧੀ ਵੀ ਛੱਡ ਗਿਆ ਹੈ। ਮ੍ਰਿਤਕ ਦੇ ਪਰਿਵਾਰ ਨੇ ਫ਼ਰਾਰ ਟਰੱਕ ਡਰਾਈਵਰ ਨੂੰ ਘਟਨਾ ਦਾ ਦੋਸ਼ੀ ਦੱਸਿਆ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।