ਲੁਧਿਆਣਾ : ਪਤਨੀ ਦੇ ਪੇਕੇ ਜਾਣ ‘ਤੇ ਮਾਲਕ ਨੇ ਨੌਕਰਾਣੀ ਨਾਲ ਕੀਤਾ ਬਲਾਤਕਾਰ

0
887

ਲੁਧਿਆਣਾ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਬੀਤੀ ਰਾਤ ਇਕ ਵਿਅਕਤੀ ਖ਼ਿਲਾਫ਼ ਆਪਣੀ ਹੀ ਨੌਕਰਾਣੀ ਨਾਲ ਜਬਰ-ਜ਼ਨਾਹ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਥਾਪਰ ਨਗਰ, ਬਾਈਪਾਸ ’ਚ ਰਾਹੁਲ ਸੂਦ ਪੁੱਤਰ ਸੁਸ਼ੀਲ ਸੂਦ ਦੇ ਘਰ ਨੌਕਰਾਣੀ ਦਾ ਕੰਮ ਕਰਦੀ ਸੀ।

ਉਸ ਦੇ ਮਾਲਕ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ। ਇਸ ਕਾਰਨ ਉਸ ਦੀ ਮਾਲਕਣ ਆਪਣੇ ਪੇਕੇ ਘਰ ਚਲੀ ਗਈ ਅਤੇ ਇਕ ਦਿਨ ਰਾਹੁਲ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਉਸ ਤੋਂ ਬਾਅਦ ਆਪਣੀ ਪਤਨੀ ਦੀ ਗੈਰ-ਹਾਜ਼ਰੀ ‘ਚ ਕਈ ਵਾਰ ਸਰੀਰਕ ਸਬੰਧ ਬਣਾਏ।

ਕਰੀਬ 3 ਮਹੀਨੇ ਪਹਿਲਾਂ ਉਸ ਦੀ ਮਾਲਕਣ ਘਰੋਂ ਗਈ ਸੀ ਤਾਂ ਰਾਹੁਲ ਨੇ ਫਿਰ ਉਸ ਨਾਲ ਜ਼ਬਰਦਸਤੀ ਕੀਤੀ, ਜਿਸ ਤੋਂ ਬਾਅਦ ਪੀੜਤ ਕੁੜੀ ਨੇ ਸਾਰੀਆਂ ਗੱਲਾਂ ਆਪਣੀ ਮਾਲਕਣ ਸ਼ਿਲਪਾ ਸੂਦ ਨੂੰ ਦੱਸ ਦਿੱਤੀਆਂ। ਥਾਣਾ ਮੁਖੀ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ’ਤੇ ਪੁਲਿਸ ਨੇ ਰਾਹੁਲ ਸੂਦ ਖ਼ਿਲਾਫ਼ ਜਬਰ-ਜ਼ਨਾਹ ਦਾ ਕੇਸ ਦਰਜ ਕਰ ਲਿਆ ਹੈ। ਹੁਣ ਤੱਕ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।