ਲੁਧਿਆਣਾ/ਖੰਨਾ | ਇਥੋਂ ਇਕ ਨਵੀਂ ਖਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਚਲਦਿਆਂ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਗੰਨਮੈਨ ਤਜਿੰਦਰ ਸਿੰਘ ਉਰਫ ਗੋਰਖਾ ਬਾਬਾ ਨੂੰ ਪਨਾਹ ਦੇਣ ਵਾਲੇ ਨੂੰ ਫੜ ਲਿਆ ਹੈ। ਵਿਅਕਤੀ ਦੀ ਪਛਾਣ ਕੂਹਲੀ ਖੁਰਦ ਨਿਵਾਸੀ ਬਲਵੰਤ ਸਿੰਘ ਵਜੋਂ ਹੋਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਨੇ ਤਜਿੰਦਰ ਨੂੰ ਆਪਣੇ ਘਰ ਪਨਾਹ ਦਿੱਤੀ ਹੋਈ ਸੀ। ਪੁਲਿਸ ਵਲੋਂ ਬਲਵੰਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਦੀ ਭਾਲ ਅਜੇ ਵੀ ਜਾਰੀ ਹੈ।