ਲੁਧਿਆਣਾ ਵਿੱਚ ਪੁਲਿਸ ਦੀ ਅਣਗਹਿਲੀ ਕਰਕੇ ਇੱਕ ਦਿਨ ਪਹਿਲਾਂ ਜਬਰ-ਜ਼ਨਾਹ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਅੱਜ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਨੂੰ ਮੈਡੀਕਲ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਥੇ ਬਦਮਾਸ਼ ਫਰਾਰ ਹੋ ਗਿਆ।
ਮੁਲਜ਼ਮ ਐਮਰਜੈਂਸੀ ਵਾਰਡ ਨੇੜੇ ਖੜ੍ਹਾ ਸੀ ਜਦੋਂ ਅਚਾਨਕ ਉਸ ਨੇ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਦਿੱਤਾ ਤੇ ਫਰਾਰ ਹੋ ਗਿਆ। ਦੋਸ਼ੀ ਨੂੰ ਪੁਲਿਸ ਨੇ ਇਕ ਦਿਨ ਪਹਿਲਾਂ ਹੀ ਇਕ ਸਹਿ ਕਰਮਚਾਰੀ ਨਾਲ ਬਲਾਤਕਾਰ ਦੇ ਮਾਮਲੇ ‘ਚ ਫੜਿਆ ਸੀ। ਦੋਸ਼ੀ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ।
ਇਸ ਘਟਨਾ ਨਾਲ ਪੁਲਿਸ ‘ਚ ਭਾਜੜਾਂ ਮੱਚ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ, ਸੀਸੀਟੀਵੀ ਫੁਟੇਜਾਂ ਖੰਗਾਲੀਆਂ ਜਾ ਰਹੀਆਂ ਹਨ, ਪਰ ਕੋਈ ਫਾਇਦਾ ਨਹੀਂ ਹੋਇਆ। ਸਾਹਨੇਵਾਲ ਪੁਲਸ ਨੇ ਸੋਮਵਾਰ ਨੂੰ ਗਿੱਲ ਕਾਲੋਨੀ ਦੇ ਦੋਸ਼ੀ ਰਮਨਦੀਪ ਸਿੰਘ ਨੂੰ 16 ਸਾਲਾਂ ਸਹਿ ਕਰਮਚਾਰੀ ਨਾਲ ਕਥਿਤ ਜਬਰ-ਜ਼ਨਾਹ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ।
ਮੰਗਲਵਾਰ ਦੇਰ ਸ਼ਾਮ ਉਸ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਮੁਲਜ਼ਮ ਪੁਲਿਸ ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਨੇੜੇ ਧੱਕਾ ਦੇ ਕੇ ਫ਼ਰਾਰ ਹੋ ਗਿਆ। ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੀੜਤਾ ਨੇ ਸੋਮਵਾਰ ਨੂੰ ਦੋਸ਼ੀ ਖਿਲਾਫ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਸੀ ਕਿ ਦੋਸ਼ੀ ਉਸ ਨੂੰ ਇਕ ਕਮਰੇ ‘ਚ ਲੈ ਗਿਆ ਅਤੇ ਉਸ ਨਾਲ ਜਬਰ-ਜ਼ਨਾਹ ਕੀਤਾ। ਉਸ ਨੇ ਦੱਸਿਆ ਕਿ ਉਹ ਇੱਕ ਫੈਕਟਰੀ ਵਿੱਚ ਕੰਮ ਕਰਦੀ ਹੈ ਅਤੇ ਮੁਲਜ਼ਮ ਉਸ ਦੇ ਨਾਲ ਕੰਮ ਕਰਦਾ ਹੈ। ਮੁਲਜ਼ਮ ਨੇ ਉਸ ਨਾਲ ਦੋਸਤੀ ਕੀਤੀ ਅਤੇ ਉਸ ਨਾਲ ਵਿਆਹ ਕਰਵਾਉਣ ਦਾ ਵਾਅਦਾ ਵੀ ਕੀਤਾ।
6 ਸਤੰਬਰ ਨੂੰ ਉਹ ਆਪਣੇ ਮੁਹੱਲੇ ਦੇ ਬਾਜ਼ਾਰ ਗਈ ਸੀ, ਜਿੱਥੋਂ ਮੁਲਜ਼ਮ ਉਸ ਨੂੰ ਆਪਣੇ ਨਾਲ ਲੈ ਗਿਆ। ਮੁਲਜ਼ਮ ਉਸ ਨੂੰ ਸਾਹਨੇਵਾਲ ਦੇ ਸੁੰਨਸਾਨ ਇਲਾਕੇ ਵਿੱਚ ਲੈ ਗਿਆ ਜਿੱਥੇ ਪੂਰੀ ਰਾਤ ਉਸ ਨਾਲ ਜਬਰ-ਜ਼ਨਾਹ ਕੀਤਾ। ਸਵੇਰੇ ਦੋਸ਼ੀ ਉਸ ਨੂੰ ਇਕੱਲੀ ਛੱਡ ਕੇ ਫਰਾਰ ਹੋ ਗਿਆ। ਉਥੋਂ ਉਹ ਘਰ ਪਹੁੰਚੀ।
ਕੁਝ ਦਿਨਾਂ ਤੱਕ ਲੜਕੀ ਨੇ ਇਹ ਘਟਨਾ ਆਪਣੇ ਮਾਪਿਆਂ ਨੂੰ ਨਹੀਂ ਦੱਸੀ। ਹਾਲਾਂਕਿ 10 ਸਤੰਬਰ ਨੂੰ ਉਸ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਉਸ ਨੂੰ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਦੀ ਜਾਂਚ ਕਰਨ ਤੋਂ ਬਾਅਦ ਖੁਲਾਸਾ ਕੀਤਾ ਕਿ ਉਸ ਦਾ ਜਿਨਸੀ ਸ਼ੋਸ਼ਣ ਹੋਇਆ ਸੀ, ਜਿਸ ਤੋਂ ਬਾਅਦ ਉਸਦੇ ਮਾਤਾ-ਪਿਤਾ ਉਸਨੂੰ ਸ਼ਿਕਾਇਤ ਕਰਨ ਲਈ ਥਾਣੇ ਲੈ ਗਏ।
ਪੁਲਿਸ ਨੇ ਇਸ ਮਾਮਲੇ ‘ਚ ਆਈਪੀਸੀ ਦੀ ਧਾਰਾ 376 (ਬਲਾਤਕਾਰ) ਅਤੇ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ (ਪੋਕਸੋ) ਐਕਟ ਦੀ ਧਾਰਾ 4 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।