ਲੁਧਿਆਣਾ | ਬਹਾਦੁਰਕੇ ਰੋਡ ‘ਤੇ ਇੱਕ ਲੁਟੇਰਾ ਇੱਕ ਪੈਦਲ ਜਾ ਰਹੇ ਵਿਅਕਤੀ ਤੋਂ ਮੋਬਾਈਲ ਖੋਹ ਕੇ ਕਾਲੀ ਰੋਡ ਵੱਲ ਫ਼ਰਾਰ ਹੋ ਗਿਆ। ਜਦੋਂ ਵਿਅਕਤੀ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕਾਂ ਨੇ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਲਿਆ।
ਬਾਅਦ ‘ਚ ਉਸ ਦੀ ਕਾਫੀ ਕੁੱਟਮਾਰ ਕੀਤੀ ਗਈ। ਇਸ ਦੌਰਾਨ ਮੌਕੇ ‘ਤੇ ਖੜ੍ਹੇ ਇੱਕ ਵਿਅਕਤੀ ਨੇ ਸਾਰੀ ਘਟਨਾ ਆਪਣੇ ਮੋਬਾਈਲ ‘ਚ ਰਿਕਾਰਡ ਕਰ ਲਈ। ਬਾਅਦ ‘ਚ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਲੋਕਾਂ ਨੇ ਝਟਮਾਰ ਤੋਂ ਫੋਨ ਖੋਹ ਕੇ ਉਕਤ ਵਿਅਕਤੀ ਦੇ ਹਵਾਲੇ ਕਰ ਦਿੱਤਾ।
ਇਸ ਮਾਮਲੇ ਸਬੰਧੀ ਥਾਣਾ ਬਸਤੀ ਜੋਧੇਵਾਲ ਦੇ ਐਸਐਚਓ ਨਾਲ ਸੰਪਰਕ ਕੀਤਾ ਗਿਆ ਪਰ ਸੰਪਰਕ ਨਹੀਂ ਹੋ ਸਕਿਆ। ਦੱਸਿਆ ਗਿਆ ਹੈ ਕਿ ਫੜੇ ਗਏ ਸਨੈਚਰਾਂ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਫਿਲਹਾਲ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।