ਲੁਧਿਆਣਾ | ਇਥੋਂ ਦੇ ਇਕ ਸਰਕਾਰੀ ਸਕੂਲ ਦੇ ਲਾਇਬ੍ਰੇਰੀਅਨ ਰੀਸਟੋਰਰ ਵੱਲੋਂ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਂਝ ਤਾਂ ਮਾਮਲਾ ਕੁਝ ਸਮਾਂ ਪਹਿਲਾਂ ਦਾ ਹੈ। ਉਸ ਸਮੇਂ ਕਿਸੇ ਕਾਰਨ ਪਰਿਵਾਰ ਵੱਲੋਂ ਕੋਈ ਕਾਰਵਾਈ ਨਹੀਂ ਕਰਵਾਈ ਗਈ ਸੀ ਪਰ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿਚ ਮੁਲਜ਼ਮ ਖ਼ਿਲਾਫ਼ ਜਾਂਚ ਬਿਠਾ ਦਿੱਤੀ ਸੀ। ਇਸੇ ਤਫ਼ਤੀਸ਼ ਤੋਂ ਬਾਅਦ ਵਿਭਾਗ ਨੇ ਥਾਣਾ ਸਦਰ ਜਗਰਾਓਂ ਵਿਚ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਜ਼ਿਲਾ ਸਿੱਖਿਆ ਅਫ਼ਸਰ ਲੁਧਿਆਣਾ ਜਸਵਿੰਦਰ ਕੌਰ ਨੇ ਪੁਲਿਸ ਨੂੰ ਪੱਤਰ ਲਿਖ ਕੇ ਦੱਸਿਆ ਹੈ ਕਿ ਮੁਲਜ਼ਮ ਮਨਦੀਪ ਸਿੰਘ ਨੇ 10ਵੀਂ ਜਮਾਤ ਦੀ ਵਿਦਿਆਰਥਣ ਨਾਲ ਨਾਜਾਇਜ਼ ਸਬੰਧ ਬਣਾਏ ਸਨ। ਵਿਦਿਆਰਥਣ ਨਾਲ ਜਬਰ-ਜ਼ਨਾਹ ਕੀਤਾ। ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਸਿੱਖਿਆ ਅਧਿਕਾਰੀ ਨੇ ਪੱਤਰ ਭੇਜ ਕੇ ਮਾਮਲਾ ਦਰਜ ਕਰਵਾਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵਿਦਿਆਰਥਣ ‘ਤੇ ਦਬਾਅ ਪਾ ਕੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਰਿਹਾ। ਜਦੋਂ ਵਿਦਿਆਰਥਣ ਨੇ ਇਸ ਗੱਲ ਦਾ ਖ਼ੁਲਾਸਾ ਆਪਣੇ ਪਰਿਵਾਰ ਵਾਲਿਆਂ ਨਾਲ ਕੀਤਾ ਤਾਂ ਮੁਲਜ਼ਮ ਉਨ੍ਹਾਂ ‘ਤੇ ਮਾਮਲਾ ਦਬਾਉਣ ਲਈ ਦਬਾਅ ਪਾਉਂਦਾ ਰਿਹਾ।






































