ਲੁਧਿਆਣਾ | ਸ਼ਿਵ ਸੈਨਾ ਆਗੂ ਦੇ ਬੇਟੇ ਅਤੇ ਉਸ ਦੇ ਸਾਥੀ ‘ਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਮਲੇ ਦਾ ਵੀਡੀਓ ਵੀ ਸਾਹਮਣੇ ਆ ਗਿਆ ਹੈ। ਸ਼ਿਵ ਸੈਨਾ ਆਗੂ ਕਸ਼ਮੀਰ ਗਿਰੀ ਦਾ ਪੁੱਤਰ ਰਾਜਨ ਗਿਰੀ ਆਪਣੇ ਸਾਥੀ ਸਮਨਦੀਪ ਸਿੰਘ ਨਾਲ ਕਾਰ ਵਿਚ ਘਰ ਜਾ ਰਿਹਾ ਸੀ।
ਇਸ ਦੌਰਾਨ ਕ੍ਰਿਸ਼ਨਾ ਨਗਰ ਸਥਿਤ ਬਾਬਾ ਬਾਲਕ ਨਾਥ ਮੰਦਰ ਨੇੜੇ ਕੁਝ ਹਮਲਾਵਰਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਰਾਜਨ ਗਿਰੀ ਅਤੇ ਉਸਦੇ ਦੋਸਤ ਦੀ ਕੁੱਟਮਾਰ ਕੀਤੀ। ਰਾਜਨ ਗਿਰੀ ਅਤੇ ਉਸ ਦੇ ਦੋਸਤ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ। ਰਾਜਨ ਨੂੰ ਕਾਫੀ ਅੰਦਰੂਨੀ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਡਰ ਦਾ ਮਾਹੌਲ ਹੈ।
ਬਦਮਾਸ਼ਾਂ ਨੇ ਇਹ ਹਮਲਾ ਕਿਉਂ ਕੀਤਾ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ ਰਾਜਨ ਗਿਰੀ ਦੇ ਬਿਆਨ ਦਰਜ ਕਰਕੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।