ਲੁਧਿਆਣਾ : ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਵੜ ਕੇ ਟਰਾਂਸਪੋਰਟਰ ਦੀ ਕੁੱਟਮਾਰ

0
1928

ਲੁਧਿਆਣਾ, 2 ਅਕਤੂਬਰ| ਕਬਜ਼ਾ ਕਰਨ ਦੀ ਨੀਅਤ ਨਾਲ ਘਰ ਅੰਦਰ ਦਾਖਲ ਹੋਏ ਅੱਧਾ ਦਰਜਨ ਤੋਂ ਵੱਧ ਵਿਅਕਤੀਆਂ ਨੇ ਘਰ ਦੀ ਭੰਨਤੋੜ ਕੀਤੀ । ਹਮਲਾ ਹੁੰਦਿਆਂ ਦੇਖ ਘਰ ਵਿੱਚ ਮੌਜੂਦ ਔਰਤਾਂ ਅਤੇ ਬੱਚਿਆਂ ਨੇ ਖੁਦ ਨੂੰ ਕਮਰਿਆਂ ਅੰਦਰ ਬੰਦ ਕਰ ਲਿਆ । ਹਮਲਾਵਰਾਂ ਨੇ ਪਰਿਵਾਰ ਨੂੰ ਬਚਾਉਣ ਆਏ ਟਰਾਂਸਪੋਰਟਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ‘ਚ ਜਾਂਚ ਅਧਿਕਾਰੀ ਹਰਭਜਨ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਕਾਰਵਾਈ ਦੇ ਦੌਰਾਨ ਸਰਬਜੀਤ ਸਿੰਘ, ਸਤਿੰਦਰ ਸਿੰਘ, ਜਸਵਿੰਦਰ ਸਿੰਘ ਤੇ ਮਲਕੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਮਨਿੰਦਰ ਸਿੰਘ ਨੇ ਦੱਸਿਆ ਕਿ ਸਰਾਭਾ ਨਗਰ ਸਥਿਤ ਉਸਦੀ ਰਿਹਾਇਸ਼ ਵਾਲੀ ਜਗ੍ਹਾ ਦਾ ਉਸਦੇ ਤਾਏ ਨਾਲ ਝਗੜਾ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਉਸਦੇ ਹੱਕ ਵਿੱਚ ਸਟੇਅ ਆਰਡਰ ਕੀਤਾ ਹੋਇਆ ਹੈ। ਮਨਿੰਦਰ ਸਿੰਘ ਨੇ ਦੱਸਿਆ ਹਰ ਰੋਜ਼ ਵਾਂਗ ਉਹ ਆਪਣੇ ਟਰਾਂਸਪੋਰਟ ਦੇ ਕੰਮ ‘ਤੇ ਚਲਾ ਗਿਆ। ਦੁਪਹਿਰ ਸਵਾ1 ਵਜੇ ਦੇ ਕਰੀਬ ਉਸਦੀ ਮਾਤਾ ਦਾ ਫੋਨ ਆਇਆ ਉਨਾਂ ਨੇ ਪਰਿਵਾਰ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਕਮਰਿਆਂ ਵਿੱਚ ਬੰਦ ਕਰ ਲਿਆ ਹੈ। ਮਨਿੰਦਰ ਸਿੰਘ ਨੂੰ ਉਸਦੀ ਮਾਤਾ ਨੇ ਦੱਸਿਆ ਕਿ ਘਰ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਉਸਦਾ ਤਾਇਆ ਸਰਬਜੀਤ ਅਤੇ ਹੋਰ ਵਿਅਕਤੀ ਆਏ ਹਨ ਜਿਨਾਂ ਨੇ ਘਰ ਅੰਦਰ ਦਾਖਲ ਹੋ ਕੇ ਤੋੜ ਭੰਨ ਸ਼ੁਰੂ ਕਰ ਦਿੱਤੀ। ਮਨਿੰਦਰ ਸਿੰਘ ਜਦ ਘਰ ਵਾਪਸ ਗਿਆ ਤਾਂ ਮੁਲਜਮਾਂ ਨੇ ਉਸਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਮਾਮਲੇ ਦੀ ਜਾਣਕਾਰੀ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰਕੇ ਸਰਬਜੀਤ ਸਿੰਘ, ਸਤਿੰਦਰ ਸਿੰਘ, ਜਸਵੀਰ ਸਿੰਘ ਅਤੇ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ।