ਲੁਧਿਆਣਾ | ਫੋਕਲ ਪੁਆਇੰਟ ਇਲਾਕੇ ‘ਚ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿਥੇ ਵਿਅਕਤੀ ਦੀ ਜਾਨ ਇਸ ਕਰਕੇ ਲੈ ਲਈ ਗਈ ਕਿਉਂਕਿ ਉਬ ਉਸ ਤੋਂ ਮੰਗਿਆ ਮੋਬਾਇਲ ਫੋਨ ਨਹੀਂ ਦੇ ਰਿਹਾ ਸੀ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਬਨਵਾਰੀ ਲਾਲ ਨੇ ਦੱਸਿਆ ਕਿ ਉਹ ਰਾਜੀਵ ਗਾਂਧੀ ਕਾਲੋਨੀ ਦੀਆਂ ਝੁੱਗੀਆਂ ਵਿਚ ਰਹਿੰਦਾ ਹੈ। 22 ਅਕਤੂਬਰ ਦੀ ਰਾਤ ਨੂੰ ਉਸ ਨੇ ਝੁੱਗੀ ਵਿਚੋਂ ਲੜਾਈ ਤੇ ਗਾਲ੍ਹਾਂ ਕੱਢਣ ਦੀ ਆਵਾਜ਼ ਸੁਣੀ। ਜਦੋਂ ਉਹ ਝੁੱਗੀ ਵਿਚ ਗਿਆ ਤਾਂ ਦੇਖਿਆ ਕਿ ਗੁਲਾਮ ਹੁਸੈਨ ਆਪਣੇ ਹੀ ਦੋਸਤ ਭਰਤ ਲਾਲ ਨੂੰ ਡੰਡੇ ਨਾਲ ਕੁੱਟ ਰਿਹਾ ਸੀ।
ਗ਼ੁਲਾਮ ਹੁਸੈਨ ਵੱਲੋਂ ਸਿਰ ’ਤੇ ਕਈ ਵਾਰ ਕੀਤੇ ਜਾਣ ਕਾਰਨ ਉਹ ਬੇਹੋਸ਼ ਹੋ ਗਿਆ ਸੀ। ਜਦੋਂ ਉਸ ਨੇ ਲੜਾਈ ਦਾ ਕਾਰਨ ਪੁੱਛਿਆ ਤਾਂ ਗੁਲਾਮ ਨੇ ਦੱਸਿਆ ਕਿ ਭਰਤ ਲਾਲ ਨੇ ਉਸ ਤੋਂ ਮੋਬਾਇਲ ਫੋਨ ਲਿਆ ਸੀ ਅਤੇ ਹੁਣ ਵਾਪਸ ਨਹੀਂ ਕਰ ਰਿਹਾ। ਮਦਨ ਲਾਲ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸ ਨੂੰ ਸੈਕਟਰ 32 ਦੇ ਹਸਪਤਾਲ ਲਿਜਾਇਆ ਗਿਆ। ਜਿਥੇ ਉਸ ਦੀ ਮੌਤ ਹੋ ਗਈ।
ਪੁਲਿਸ ਨੇ ਗੁਲਾਮ ਹੁਸੈਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਇੰਸਪੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।