ਲੁਧਿਆਣਾ | ਥਾਣਾ ਸਰਾਭਾ ਨਗਰ ਅਧੀਨ ਪੈਂਦੇ ਇਲਾਕੇ ਦੇ ਸ਼ਮਸ਼ਾਨਘਾਟ ਵਿਚ ਨਾਬਾਲਗ ਬੱਚੀ ਨਾਲ ਜਬਰ-ਜ਼ਨਾਹ ਹੋਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ । ਇਸ ਮਾਮਲੇ ਵਿਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ਉਪਰ ਇਲਾਕੇ ਦੇ ਹੀ ਰਹਿਣ ਵਾਲੇ ਨੌਜਵਾਨ ਖਿਲਾਫ ਰੇਪ ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ।
ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਬੇਟੀ ਰਾਤ ਸਾਢੇ 9 ਵਜੇ ਘਰ ਦੇ ਲਾਗੇ ਹੀ ਮੌਜੂਦ ਸੀ । ਇਸ ਦੌਰਾਨ ਮੁਲਜ਼ਮ ਉਸ ਨੂੰ ਇਹ ਆਖ ਕੇ ਲੈ ਗਿਆ ਕਿ ਉਸਦੀ ਮਾਸੀ ਬੀਮਾਰ ਹੈ। ਮਾਸੀ ਕੋਲ ਲਿਜਾਣ ਦਾ ਝਾਂਸਾ ਦੇ ਕੇ ਮੁਲਜ਼ਮ ਉਸ ਨੂੰ ਸ਼ਮਸ਼ਾਨਘਾਟ ਲੈ ਗਿਆ । ਜਿਥੇ ਇੱਜ਼ਤ ਲੁੱਟ ਲਈ । ਇਸ ਮਾਮਲੇ ਵਿਚ ਜਾਂਚ ਅਧਿਕਾਰੀ ਸੁਖਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।