ਲੁਧਿਆਣਾ, 19 ਜਨਵਰੀ | ਇਹ ਮਾਮਲਾ ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 6 ਅਧੀਨ ਪੈਂਦੇ ਦਾਣਾ ਮੰਡੀ ਦਾ ਹੈ ਜਿਥੇ ਆਪਸੀ ਰੰਜਿਸ਼ ਦੇ ਚਲਦਿਆਂ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/1141193273927845
ਮਾਮਲਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵੱਲੋਂ ਇਕ-ਦੂਜੇ ਉਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ, ਜਿਸ ਤੋਂ ਬਾਅਦ ਜ਼ਖਮੀ ਹਾਲਤ ਵਿਚ ਦੋਵੇਂ ਧਿਰਾਂ ਸਿਵਲ ਹਸਪਤਾਲ ਪਹੁੰਚੀਆਂ। ਉਧਰ ਪਹਿਲੀ ਧਿਰ ਨੇ ਕਿਹਾ ਕਿ ਉਨ੍ਹਾਂ ਦੀ ਲੜਕੀ ਨੂੰ ਇਕ ਨੌਜਵਾਨ ਵੱਲੋਂ ਨੰਬਰ ਦਿੱਤਾ ਗਿਆ ਸੀ, ਜਿਸ ਦਾ ਉਨ੍ਹਾਂ ਪਹਿਲਾਂ ਵੀ ਵਿਰੋਧ ਕੀਤਾ ਪਰ ਉਹ ਨਹੀਂ ਹਟਿਆ, ਜਿਸ ਤੋਂ ਬਾਅਦ ਅੱਜ ਮਾਮਲਾ ਇੰਨਾ ਵਧ ਗਿਆ ਕਿ ਲੜਾਈ-ਝਗੜਾ ਹੋ ਗਿਆ।
ਉਧਰ ਦੂਸਰੀ ਧਿਰ ਵੱਲੋਂ ਵੀ ਗੱਲਬਾਤ ਦੌਰਾਨ ਕਿਹਾ ਗਿਆ ਕਿ ਉਨ੍ਹਾਂ ਦਾ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ ਜਦੋਂ ਉਹ ਨੌਜਵਾਨ ਦੀ ਸ਼ਿਕਾਇਤ ਉਨ੍ਹਾਂ ਦੇ ਘਰ ਕਰਨ ਲਈ ਗਏ ਤਾਂ ਉਨ੍ਹਾਂ ਦੇ ਲੜਕੇ ਨਾਲ ਹੀ ਉਲਟਾ ਕੁੱਟਮਾਰ ਕੀਤੀ ਗਈ ਹਾਲਾਂਕਿ ਉਸ ਨੇ ਕਿਹਾ ਕਿ 15 ਤੋਂ 20 ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਅਤੇ ਨੌਜਵਾਨ ਸੀਰੀਅਸ ਹਾਲਤ ਵਿਚ ਸਿਵਲ ਹਸਪਤਾਲ ਜ਼ੇਰੇ ਇਲਾਜ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)