ਵੱਡੀ ਵਾਰਦਾਤ : ਲੁਧਿਆਣਾ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

0
619

ਲੁਧਿਆਣਾ| ਲਾਡੋਵਾਲ ਦੇ ਨੂਰਪੁਰ ਬੇਟ ‘ਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ‘ਚ ਮਿਲੀਆਂ ਹਨ। ਸੂਤਰਾਂ ਅਨੁਸਾਰ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਪੁਲਿਸ ਅਧਿਕਾਰੀ ਅਤੇ ਉਨ੍ਹਾਂ ਦੀ ਪਤਨੀ ਅਤੇ ਬੇਟੇ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈਆਂ ਹਨ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੇ ਹਨ।