ਲੁਧਿਆਣਾ : ਨੌਜਵਾਨ ‘ਤੇ ਗੋਲ਼ੀ ਚਲਾਉਣ ਵਾਲੇ ਤਿੰਨ ਨਾਬਾਲਗ ਗ੍ਰਿਫਤਾਰ, ਯੂਪੀ ਤੋਂ ਅਸਲਾ ਲਿਆ ਕੇ ਵਾਰਦਾਤਾਂ ਨੂੰ ਦਿੰਦੇ ਸਨ ਅੰਜਾਮ

0
810

ਲੁਧਿਆਣਾ। ਸਾਹਨੇਵਾਲ ਥਾਣਾ ਪੁਲਿਸ ਨੇ ਤਿੰਨ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪਿਸਤੌਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਇਹ ਹਥਿਆਰ ਉਨ੍ਹਾਂ ਨੇ ਉੱਤਰ ਪ੍ਰਦੇਸ਼ ਤੋਂ ਖਰੀਦੇ ਸਨ। ਚਾਰ ਦਿਨ ਪਹਿਲਾਂ ਇਨ੍ਹਾਂ ਨੇ ਗਿਆਸਪੁਰਾ ਇਲਾਕੇ ਵਿੱਚ ਦੀਪਕ ਨਾਂ ਦੇ ਨੌਜਵਾਨ ਦੀ ਕੁੱਟਮਾਰ ਕੀਤੀ ਸੀ ਅਤੇ ਉਸ ’ਤੇ ਗੋਲੀਆਂ ਵੀ ਚਲਾਈਆਂ ਸਨ। ਹੁਣ ਮੁਲਜ਼ਮ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਪਰ ਇਸ ਤੋਂ ਪਹਿਲਾਂ ਹੀ ਮੁਲਜ਼ਮਾਂ ਨੂੰ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਕਾਬੂ ਕਰ ਲਿਆ। ਤਿੰਨਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਥਾਣਾ ਸਾਹਨੇਵਾਲ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਤਿੰਨ ਨੌਜਵਾਨ ਹਥਿਆਰਾਂ ਸਮੇਤ ਘੁੰਮ ਰਹੇ ਹਨ। ਉਹ ਰਾਹਗੀਰਾਂ ਆਦਿ ਨੂੰ ਲੁੱਟਦੇ ਹਨ। ਚਾਰ ਦਿਨ ਪਹਿਲਾਂ ਉਨ੍ਹਾਂ ਨੇ ਇਕ ਨੌਜਵਾਨ ‘ਤੇ ਵੀ ਗੋਲੀ ਚਲਾਈ ਸੀ। ਜਦੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਤਿੰਨੋਂ ਨਾਬਾਲਗ ਨਿਕਲੇ।