ਲੁਧਿਆਣਾ : ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਕੀਤਾ ਅਨੋਖਾ ਕਾਰਾ

0
611

ਲੁਧਿਆਣਾ | ਮੁੰਡੀਆ ਕਲਾਂ ਇਲਾਕੇ ਵਿਚ ਫਾਇਰਿੰਗ ਦੀ ਘਟਨਾ ਸਬੰਧੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਸ਼ਿਕਾਇਤਕਰਤਾ ਨੂੰ ਮੁੱਖ ਮੁਲਜ਼ਮ ਵਜੋਂ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਸੀ ਅਤੇ ਉਸ ਨੇ ਆਪਣੇ ਹੀ ਰਿਸ਼ਤੇਦਾਰ ਅਤੇ ਪਤਨੀ ਦੇ ਪ੍ਰੇਮੀ ਨੂੰ ਫਸਾਉਣ ਲਈ ਖੁਦ ‘ਤੇ ਹਮਲਾ ਕਰਵਾਇਆ, ਜਿਨ੍ਹਾਂ ਪਾਸੋਂ ਰਿਵਾਲਵਰ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਮੁੱਖ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੁਕਾਨ ‘ਤੇ ਫਾਇਰਿੰਗ ਕਰਵਾ ਦਿੱਤੀ ਅਤੇ ਕਿਹਾ ਕਿ ਕੁਝ ਨੌਜਵਾਨਾਂ ਨੇ ਮੇਰੇ ਉਪਰ ਹਮਲਾ ਕਰ ਦਿੱਤਾ ਹੈ, ਜਿਸ ਨੂੰ ਗੰਭੀਰਤਾ ਨਾਲ ਦੇਖਣ ‘ਤੇ ਪਤਾ ਲੱਗਾ ਕਿ ਇਸ ਵਾਰਦਾਤ ਨੂੰ ਉਸ ਨੇ ਹੀ ਅੰਜਾਮ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਕੀਤੇ ਜਾਣਗੇ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਦਾਤ ਨੂੰ ਸਾਜ਼ਿਸ਼ਕਰਤਾ ਅਜੇ ਕੁਮਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ।