ਲੁਧਿਆਣਾ : ਸਾਈਕਲ ਸਵਾਰ ਨੂੰ ਬਚਾਉਂਦੇ ਟਰੱਕ-ਟਿੱਪਰ ਦੀ ਆਹਮੋ-ਸਾਹਮਣੇ ਟੱਕਰ, 3 ਵਿਅਕਤੀਆਂ ਦੀ ਦਰਦਨਾਕ ਮੌਤ

0
783

ਲੁਧਿਆਣਾ/ਖੰਨਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਖੰਨਾ ਨੇੜੇ ਟਰੱਕ ਅਤੇ ਟਿੱਪਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਟਰੱਕ ਡਰਾਈਵਰ, ਕੰਡਕਟਰ ਅਤੇ ਰਾਹਗੀਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ 2 ਵਿਅਕਤੀਆਂ ਨੂੰ ਟਰੱਕ ਦੀ ਬਾਡੀ ਕੱਟ ਕੇ ਬਾਹਰ ਕੱਢਿਆ ਗਿਆ। ਜਾਣਕਾਰੀ ਅਨੁਸਾਰ ਅਚਾਨਕ ਇਕ ਸਾਈਕਲ ਸਵਾਰ ਟਰੱਕ ਦੇ ਅੱਗੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ।

ਮ੍ਰਿਤਕਾਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਅਤੇ ਸਾਈਕਲ ਸਵਾਰ ਸਤਨਾਮ ਸਿੰਘ ਵਾਸੀ ਲਲੌਦੀ ਵਜੋਂ ਹੋਈ ਹੈ। ਸਮਰਾਲਾ ਰੋਡ ’ਤੇ ਪਿੰਡ ਸਲੌਦੀ ਨੇੜੇ ਇਕ ਸਾਈਕਲ ਸਵਾਰ ਟਰੱਕ ਚਾਲਕ ਦੇ ਸਾਹਮਣੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਟਰੱਕ ਅਤੇ ਟਿੱਪਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ-ਕੰਡਕਟਰ ਅੰਦਰ ਹੀ ਫਸ ਗਏ, ਜਦਕਿ ਉਸ ਨੇ ਸਾਈਕਲ ਸਵਾਰ ਨੂੰ ਵੀ ਟੱਕਰ ਮਾਰ ਦਿੱਤੀ।

ਹਾਦਸੇ ਤੋਂ ਬਾਅਦ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਗਤਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਤਨਾਮ ਅਤੇ ਹਰਿੰਦਰ ਗੰਭੀਰ ਜ਼ਖਮੀ ਹੋ ਗਏ।

ਆਸਪਾਸ ਦੇ ਲੋਕਾਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਇਲਾਜ ਦੌਰਾਨ ਸਤਨਾਮ ਅਤੇ ਹਰਿੰਦਰ ਦੀ ਵੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਪੁਲਿਸ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰੇਗੀ।