ਲੁਧਿਆਣਾ : ਮੋਟਰਸਾਈਕਲ ‘ਤੇ ਜਾ ਰਹੇ ਦੋ ਪੱਕੇ ਦੋਸਤਾਂ ਨੂੰ ਤੇਜ਼ ਰਫਤਾਰ ਵਾਹਨ ਨੇ ਮਾਰੀ ਟੱਕਰ, ਇਕ ਦੀ ਮੌਤ, ਦੂਜਾ ਸੀਰੀਅਸ

0
570

ਲੁਧਿਆਣਾ| ਪਿੰਡ ਪਵਾਂ ਲਾਗੇ ਵਾਪਰੇ ਦਰਦਨਾਕ ਹਾਦਸੇ ਦੌਰਾਨ 35 ਸਾਲਾ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਇਸ ਮਾਮਲੇ ‘ਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਪੀਏਯੂ ਕੈਂਪਸ ਦੇ ਰਹਿਣ ਵਾਲੇ ਨਿਤਿਸ਼ ਕੁਮਾਰ ਦੀ ਸ਼ਿਕਾਇਤ ‘ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਨੀਤਿਸ਼ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਬੇਟਾ ਬਸੰਤ ਨਗਰ ਪ੍ਰਤਾਪ ਸਿੰਘ ਵਾਲਾ ਦਾ ਵਾਸੀ ਪੰਕਜ ਕੁਮਾਰ ਆਪਣੇ ਦੋਸਤ ਅਮਿਤ ਕੁਮਾਰ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਾਹਨੇਵਾਲ ਇਲਾਕੇ ‘ਚ ਕਿਸੇ ਕੰਮ ਲਈ ਗਿਆ ਸੀ। ਵਾਪਸ ਆਉਂਦੇ ਵੇਲੇ ਉਹ ਜਿਉਂ ਹੀ ਪਵਾਂ ਪਿੰਡ ਲਾਗੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਤੋਂ ਬਾਅਦ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਨੂੰ ਸਿਵਲ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਪੰਕਜ ਨੇ ਦਮ ਤੋੜ ਦਿੱਤਾ। ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮੁਕੱਦਮਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।