ਲੁਧਿਆਣਾ ਵਿਜੀਲੈਂਸ ਨੇ ਰਿਸ਼ਵਤ ਲੈ ਰਿਹਾ ASI ਕੀਤਾ ਰੰਗੇ ਹੱਥੀਂ ਕਾਬੂ

0
357

ਲੁਧਿਆਣਾ। ਲੁਧਿਆਣਾ ਵਿੱਚ ਵਿਜੀਲੈਂਸ ਨੇ ਇੱਕ ਪੁਲਿਸ ਮੁਲਾਜ਼ਮ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਏਐਸਆਈ ਦਾਜ ਦੇ ਕੇਸ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਲੜਕੀ ਵਾਲੇ ਪਾਸੋਂ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸੂਚਨਾ ਮਿਲਣ ’ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਪੁਲੀਸ ਮੁਲਾਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ। ਵਿਜੀਲੈਂਸ ਨੇ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਨੇ 5 ਹਜ਼ਾਰ ਦੇ ਨੋਟ ‘ਤੇ ਕੈਮੀਕਲ ਲਗਾਇਆ ਸੀ। ਰਿਸ਼ਵਤ ਲੈਂਦਿਆਂ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਵਿਜੀਲੈਂਸ ਵੱਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਦਾ ਮੋਬਾਈਲ ਫ਼ੋਨ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮੁਲਜ਼ਮ ਤੋਂ ਅੱਜ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਹੋਰ ਕਿਹੜੇ-ਕਿਹੜੇ ਕੇਸਾਂ ਵਿੱਚ ਰਿਸ਼ਵਤ ਲਈ ਹੈ।