ਲੁਧਿਆਣਾ : ਤਲਾਕ ਤੋਂ ਇਨਕਾਰ ਕਰਨ ‘ਤੇ ਪਤਨੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, PGI ਰੈਫਰ

0
1523

ਲੁਧਿਆਣਾ | ਚੰਡੀਗੜ੍ਹ ਰੋਡ ‘ਤੇ ਸਥਿਤ ਭਾਮੀਆਂ ਕਬੀਲੇ ਦੇ ਇਲਾਕੇ ‘ਚ ਸ਼ਨੀਵਾਰ ਦੇਰ ਸ਼ਾਮ ਪਤੀ ਨੇ ਆਪਣੀ ਪਤਨੀ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਪਤਨੀ ਵੱਲੋਂ ਰੌਲਾ ਪਾਉਣ ‘ਤੇ ਆਰੋਪੀ ਪਤੀ ਮੌਕੇ ਤੋਂ ਭੱਜ ਗਿਆ।

ਰੌਲਾ ਸੁਣ ਕੇ ਜ਼ਖਮੀ ਔਰਤ ਦੇ ਬੱਚੇ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਤੁਰੰਤ ਆਪਣੀ ਮਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਜ਼ਖਮੀ ਬਬਲੀ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਜੀਜਾ ਪਿਛਲੇ ਇਕ ਹਫਤੇ ਤੋਂ ਲੜਾਈ-ਝਗੜੇ ਤੋਂ ਬਾਅਦ ਗਿਆ ਸੀ, ਜੋ ਸ਼ਨੀਵਾਰ ਸ਼ਾਮ ਨੂੰ ਸ਼ਰਾਬ ਪੀ ਕੇ ਘਰ ਆਇਆ ਅਤੇ ਬਬਲੀ ਨੂੰ ਤਲਾਕ ਦੇਣ ਲਈ ਕਿਹਾ, ਜਿਸ ਦਾ ਵਿਰੋਧ ਕਰਨ ‘ਤੇ ਉਸ ਨੇ ਆਪਣੀ ਪਤਨੀ ‘ਤੇ ਹਮਲਾ ਕਰ ਦਿੱਤਾ।

ਹਮਲੇ ਵਿੱਚ ਉਸ ਦੀ ਭੈਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਸੀ, ਜਿਸ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਸੀ। ਪੀੜਤ ਪਰਿਵਾਰ ਨੇ ਮਾਮਲੇ ਦੀ ਸ਼ਿਕਾਇਤ ਥਾਣਾ ਜਮਾਲਪੁਰ ਦੀ ਪੁਲਿਸ ਨੂੰ ਕੀਤੀ। ਪੁਲਿਸ ਦਾ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)