ਲੁਧਿਆਣਾ| ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਦੇ ਬਾਹਰ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਭੇਤ-ਭਰੇ ਹਾਲਾਤ ਵਿਚ ਹਥਿਆਰਾਂ ਨਾਲ ਲੈਸ ਹੋਏ ਕੁਝ ਨੌਜਵਾਨਾਂ ਨੇ ਹੋਸਟਲ ਅੰਦਰ ਦਾਖ਼ਲ ਹੋ ਕੇ ਇਕ ਵਿਦਿਆਰਥਣ ਨਾਲ ਕੁੱਟਮਾਰ ਕੀਤੀ।
ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਵਿਦਿਆਰਥੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ।
ਜਾਣਕਾਰੀ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਲੁਧਿਆਣਾ : ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਹੋਸਟਲ ‘ਚ ਵੜ ਕੇ ਵਿਦਿਆਰਥਣ ਦੀ ਕੀਤੀ ਬੇਰਹਿਮੀ ਕੁੱਟਮਾਰ
Related Post