ਦਿੱਲੀ| ਸਮੈਪੁਰ ਬਾਦਲੀ ਤੋਂ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਸਗਾਈ ਸਮਾਗਮ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਉਹ ਫਿਲਮੀ ਗੀਤਾਂ ‘ਤੇ ਡਾਂਸ ਕਰ ਰਿਹਾ ਸੀ ਕਿ ਅਚਾਨਕ ਉਹ ਜ਼ਮੀਨ ‘ਤੇ ਡਿੱਗ ਗਿਆ। ਇਸ ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਮ੍ਰਿਤਕ ਦਾ ਨਾਮ ਆਕਾਸ਼ ਹੈ। ਮਾਮਲੇ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਐਤਵਾਰ ਨੂੰ ਆਕਾਸ਼ ਆਪਣੇ ਚਚੇਰੇ ਭਰਾ ਦੀ ਮੰਗਣੀ ਸਮਾਰੋਹ ਲਈ ਆਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਹ ਬਹੁਤ ਖੁਸ਼ ਸੀ। ਉਹ ਡਾਂਸ ਕਰ ਰਿਹਾ ਸੀ, ਇਸੇ ਦੌਰਾਨ ਉਹ ਅਚਾਨਕ ਹੇਠਾਂ ਡਿੱਗ ਗਿਆ। ਉੱਥੇ ਮੌਜੂਦ ਲੋਕਾਂ ਨੇ ਸੋਚਿਆ ਕਿ ਸ਼ਾਇਦ ਨੌਜਵਾਨ ਬੇਹੋਸ਼ ਹੋ ਗਿਆ ਹੈ। ਉਨ੍ਹਾਂ ਨੇ ਉਸ ਨੂੰ ਹੋਸ਼ ਵਿਚ ਲਿਆਉਣ ਦੀ ਕਾਫੀ ਕੋਸ਼ਿਸ਼ ਕੀਤੀ, ਜਦੋਂ ਉਹ ਨਾ ਉਠਿਆ ਤਾਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾਕਟਰਾਂ ਮੁਤਾਬਕ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਰਨਾ ਦਾ ਪਤਾ ਲੱਗੇਗਾ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰ ਸਦਮੇ ‘ਚ ਹਨ।