ਪੀਐੱਮ ਮੋਦੀ ਨੇ ਕੀਤਾ ਇਸ਼ਾਰਾ, ਪੂਰੇ ਦੇਸ਼ ‘ਚ ਇਕੱਠਿਆਂ ਖ਼ਤਮ ਨਹੀਂ ਕੀਤਾ ਜਾਵੇਗਾ ਲੌਕਡਾਊਨ

0
629

ਨਵੀਂ ਦਿੱਲੀ . ਕੋਰੋਨਾਵਾਇਰਸ ਨੇ ਲੈ ਕੇ ਪ੍ਰਧਾਨ ਮੰਤਰੀ ਨੇ ਕਈ ਪਾਰਟੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਇਸ ਬੈਠਕ ਵਿੱਚ ਉਨ੍ਹਾਂ ਨੇ ਲੌਕਡਾਊਨ ਨੂੰ ਵਧਾਉਣ ਵੱਲ ਇਸ਼ਾਰਾ ਕੀਤਾ ਹੈ।

ਖ਼ਬਰ ਏਜੰਸੀ ਪੀਟੀਆਈ ਮੁਤਾਬਕ ਬੀਜੇਡੀ ਆਗੂ ਪਿਨਾਕੀ ਮਿਸ਼ਰਾ ਨੇ ਦੱਸਿਆ ਕਿ, ਮੋਦੀ ਨੇ ਇਸ ਗੱਲ ਵੱਲ ਇਸ਼ਾਰਾ ਕੀਤਾ ਹੈ ਕਿ ਪੂਰੇ ਦੇਸ ਵਿੱਚ ਲੌਕਡਾਊਨ ਇਕੱਠਿਆਂ ਖ਼ਤਮ ਨਹੀਂ ਕੀਤਾ ਜਾਵੇਗਾ।

ਤਫ਼ਸੀਲ ਵਿੱਚ 11 ਅਪ੍ਰੈਲ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ।

ਫ਼ਿਲਹਾਲ 14 ਅਪ੍ਰੈਲ ਨੂੰ 21 ਦਿਨਾਂ ਦਾ ਲੌਕਡਾਊਨ ਖ਼ਤਮ ਹੋਣਾ ਹੈ।

ਲੌਕਡਾਊਨ ਕਦੋਂ ਅਤੇ ਕਿਵੇਂ ਖ਼ਤਮ ਹੋ ਸਕਦਾ ਹੈ

ਲੌਕਡਾਊਨ ਬਾਰੇ ਕਈ ਅਹਿਮ ਬਿਆਨ ਦੇਸ ਦੇ ਸਾਰੇ ਵੱਡੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਅਧਿਕਾਰੀਆਂ ਨੇ ਦਿੱਤੇ ਹਨ।

ਇਨ੍ਹਾਂ ਸਾਰੇ ਬਿਆਨਾਂ ਤੋਂ ਸਪਸ਼ਟ ਹੈ ਕਿ 14 ਅਪ੍ਰੈਲ ਤੋਂ ਬਾਅਦ ਪੂਰੇ ਦੇਸ ਵਿੱਚ ਇਕੱਠੇ ਲੌਕਡਾਊਨ ਨਹੀਂ ਖੁੱਲ੍ਹਣ ਵਾਲਾ।

ਕੁਝ ਸੂਬਾ ਸਰਕਾਰਾਂ ਆਪਣੇ ਵੱਲੋਂ ਵੀ ਪਾਬੰਦੀਆਂ ਜਾਰੀ ਰੱਖਣ ਦੇ ਹੱਕ ਵਿੱਚ ਹਨ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।