ਮੱਧ ਪ੍ਰਦੇਸ਼ : ਓਵਰਲੋਡ ਬੱਸ ਪੁਲ ਦੀ ਰੇਲਿੰਗ ਤੋੜ ਹੇਠਾਂ ਡਿੱਗੀ, 15 ਸਵਾਰੀਆਂ ਦੀ ਦਰਦਨਾਕ ਮੌਤ

0
225

ਭੋਪਾਲ | ਇਥੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਵਿਚ ਭਿਆਨਕ ਸੜਕ ਹਾਦਸੇ ਦੌਰਾਨ 15 ਲੋਕਾਂ ਦੀ ਮੌਤ ਹੋ ਗਈ। ਘਟਨਾ ਮੰਗਲਵਾਰ ਸਵੇਰੇ 8.30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਸ ਸ਼੍ਰੀਖੰਡੀ ਤੋਂ ਇੰਦੌਰ ਜਾ ਰਹੀ ਸੀ। ਉਹ ਦੰਸਵਾ, ਡੋਂਗਰਗਾਓਂ ਵਿਚਕਾਰ ਬੋਰਾਡ ਨਦੀ ਦੇ ਪੁਲ ਦੀ ਰੇਲਿੰਗ ਤੋੜਦੀ ਹੋਈ ਹੇਠਾਂ ਡਿੱਗ ਗਈ। ਬੱਸ ਓਵਰਲੋਡ ਸੀ।

Jaggi Vasudev | Can you predict death? - Telegraph India

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਪੀ, ਡੀਸੀ ਤੇ ਵਿਧਾਇਕ ਮੌਕੇ ‘ਤੇ ਪਹੁੰਚ ਗਏ ਹਨ। ਉੱਥੇ ਹੀ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਮੌਕੇ ’ਤੇ ਪੁੱਜੇ ਵਿਧਾਇਕ ਰਵੀ ਜੋਸ਼ੀ ਨਾਲ ਗੱਲਬਾਤ ਦੌਰਾਨ ਪਿੰਡ ਵਾਸੀਆਂ ਨੇ ਦੱਸਿਆ ਕਿ ਬੱਸਾਂ ਓਵਰਲੋਡ ਹੋ ਕੇ ਹਰ ਰੋਜ਼ ਤੇਜ਼ ਰਫ਼ਤਾਰ ਨਾਲ ਲੰਘਦੀਆਂ ਹਨ। ਕਈ ਵਾਰ ਅਸੀਂ ਬੱਸ ਡਰਾਈਵਰਾਂ ਨੂੰ ਰੋਕਿਆ ਪਰ ਉਨ੍ਹਾਂ ਨੇ ਧੱਕੇਸ਼ਾਹੀ ਕਰਨੀ ਸ਼ੁਰੂ ਕਰ ਦਿੱਤੀ।

ਮੱਧ ਪ੍ਰਦੇਸ਼ ਸਰਕਾਰ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ ਅਤੇ ਜ਼ਖਮੀਆਂ ਦਾ ਇਲਾਜ ਖੁਦ ਕਰਵਾਏਗੀ। ਗੰਭੀਰ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਜਦਕਿ ਬਾਕੀ ਜ਼ਖ਼ਮੀਆਂ ਨੂੰ 25 ਹਜ਼ਾਰ ਰੁਪਏ ਦਿੱਤੇ ਜਾਣਗੇ। ਸਰਕਾਰ ਨੇ ਬੱਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।