ਜਲੰਧਰ| ਬੀ ਆਰ ਚੋਪੜਾ ਦੇ ਟੀਵੀ ਸੀਰੀਅਲ ‘ਮਹਾਭਾਰਤ’ (1980) ‘ਚ ਸ਼ਕੁਨੀ ਦਾ ਕਿਰਦਾਰ ਨਿਭਾਅ ਕੇ ਕਾਮਯਾਬੀ ਹਾਸਲ ਕਰਨ ਵਾਲੇ ਅਦਾਕਾਰ ਗੁਫੀ ਪੇਂਟਲ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਸੋਮਵਾਰ 5 ਜੂਨ ਨੂੰ ਆਖਰੀ ਸਾਹ ਲਿਆ। ਉਨ੍ਹਾਂ ਦੀ ਉਮਰ 78 ਸਾਲ ਸੀ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ।

ਪਹਿਲਾਂ ਉਨ੍ਹਾਂ ਨੂੰ ਫਰੀਦਾਬਾਦ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਬਾਅਦ ‘ਚ ਉਨ੍ਹਾਂ ਦੀ ਹਾਲਤ ਵਿਗੜਨ ‘ਤੇ ਉਨ੍ਹਾਂ ਨੂੰ ਮੁੰਬਈ ਸ਼ਿਫਟ ਕਰ ਦਿੱਤਾ ਗਿਆ, ਜਿੱਥੇ ਉਹ ਆਈ.ਸੀ.ਯੂ. ਵਿਚ ਦਾਖਲ ਸਨ। ਉਮਰ ਸੰਬੰਧੀ ਸਿਹਤ ਸਮੱਸਿਆਵਾਂ ਅਤੇ ਦਿਲ ਦੇ ਫੇਲ੍ਹ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅੱਜ ਸ਼ਾਮ 4 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਸਸਕਾਰ ਕੀਤਾ ਜਾਵੇਗਾ।
