ਮਹਾਰਾਸ਼ਟਰ | ਅਹਿਮਦਨਗਰ ਦੇ ਸਿਵਲ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ (ਆਈਸੀਯੂ) ਵਿੱਚ ਸ਼ਨੀਵਾਰ ਨੂੰ ਅੱਗ ਲੱਗਣ ਕਾਰਨ 10 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਤੇ 7 ਹੋਰ ਜ਼ਖਮੀ ਹੋ ਗਏ।
ਸੂਬੇ ਦੇ ਸਿਹਤ ਵਿਭਾਗ ਦੇ ਨਾਸਿਕ ਖੇਤਰ ਦੇ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ 7 ਜ਼ਖ਼ਮੀ ਮਰੀਜ਼ਾਂ ‘ਚੋਂ 2 ਦੀ ਹਾਲਤ ਨਾਜ਼ੁਕ ਹੈ, ਜਦੋਂ ਕਿ ਬਾਕੀ 5 ਮਰੀਜ਼ਾਂ ਦੀ ਹਾਲਤ ਸਥਿਰ ਹੈ।
ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਅਹਿਮਦਨਗਰ ਸਿਵਲ ਹਸਪਤਾਲ ਵਿੱਚ ਆਈਸੀਯੂ ਦੇ 2 ਵਿੰਗ ਹਨ। ਇਕ ਪਹਿਲੀ ਮੰਜ਼ਿਲ ‘ਤੇ ਅਤੇ ਦੂਜਾ ਜ਼ਮੀਨੀ ਮੰਜ਼ਿਲ ‘ਤੇ ਜਿੱਥੇ ਅੱਗ ਲੱਗੀ ਸੀ। ਸਾਰੇ 17 ਮਰੀਜ਼ ਹਸਪਤਾਲ ਦੀ ਹੇਠਲੀ ਮੰਜ਼ਿਲ ‘ਚ ਦਾਖਲ ਸਨ।
ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
