ਜਲੰਧਰ ਸ਼ਹਿਰ ਤੋਂ ਬਾਹਰ ਜਾਣ ਵਾਲੇ ਮੇਨ ਰਸਤੇ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਰਹਿਣਗੇ ਬੰਦ, ਪੜ੍ਹੋ ਡਿਟੇਲ ਜਾਣਕਾਰੀ

0
1341

ਜਲੰਧਰ | ਕਿਸਾਨਾਂ ਦੇ ਚੱਕਾ ਜਾਮ ਦਾ ਅਸਰ ਅੱਜ ਜਲੰਧਰ ਸ਼ਹਿਰ ਵਿੱਚ ਵੀ ਵੇਖਣ ਨੂੰ ਮਿਲੇਗਾ। ਸ਼ਹਿਰ ਤੋਂ ਬਾਹਰ ਜਾਣ ਵਾਲੇ ਚਾਰੇ ਰਸਤੇ ਅੱਜ ਦੁਪਹਿਰ ਨੂੰ ਜਾਮ ਕਰ ਦਿੱਤੇ ਜਾਣਗੇ।

ਕਿਸਾਨ ਜਥੇਬੰਦੀਆਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਹਾਈਵੇ ਬੰਦ ਕੀਤੇ ਜਾਣਗੇ। ਪੀਏਪੀ ਚੌਕ, ਕਿਸ਼ਨਗੜ੍ਹ, ਪ੍ਰਤਾਪਪੁਰਾ ਅਤੇ ਵਿਧਿਪੁਰ ਹਾਈਵੇ ਉੱਤੇ ਕਿਸਾਨ ਜਥੇਬੰਦੀਆਂ ਰਸਤੇ ਬੰਦ ਕਰਣਗੀਆਂ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਲੀਡਰ ਮਨਦੀਪ ਸਿੰਘ ਨੇ ਦੱਸਿਆ ਕਿ ਸਾਡੀ ਲੜਾਈ ਕੇਂਦਰ ਸਰਕਾਰ ਨਾਲ ਹੈ। 26 ਜਨਵਰੀ ਨੂੰ ਸਰਕਾਰ ਨੇ ਜਿਹੜੇ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਅਸੀਂ ਉਨ੍ਹਾਂ ਦੀ ਰਿਹਾਈ ਮੰਗ ਰਹੇ ਹਾਂ।

ਰਾਜਨੀਤਕ ਪਾਰਟੀਆਂ ਵੀ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀਆਂ ਹਨ।

(ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ਐਪ ‘ਤੇ ਵੀ ਜਲੰਧਰ ਬੁਲੇਟਿਨ ਚੈਨਲ ਨਾਲ https://t.me/Jalandharbulletin ਜੁੜਿਆ ਜਾ ਸਕਦਾ ਹੈ।)