ਜੇਲ ‘ਚ ਮਜੀਠੀਆ ਦੀ ਜਾਨ ਨੂੰ ਖਤਰਾ : ਅਕਾਲੀ ਦਲ

0
6057

ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੁੰ ਜੇਲ੍ਹ ਵਿਚ ਖ਼ਤਰਾ ਹੈ।

ਅਕਾਲੀ ਦਲ ਦੇ ਮਨ ਵਿਚ ਇਹ ਖਦਸ਼ਾ ਹੈ ਕਿ ਹਰਪ੍ਰੀਤ ਸਿੱਧੂ ਦੀ ਨਿਯੁਕਤੀ ਇਸ ਵਾਸਤੇ ਕੀਤੀ ਗਈ ਕਿ ਮਜੀਠੀਆ ’ਤੇ ਝੂਠੀ ਬਰਾਮਦਗੀ ਪਾਈ ਜਾ ਸਕੇ।

ਬਿਕਰਮ ਸਿੰਘ ਮਜੀਠੀਆ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਡੀਜੀਪੀ ਨੂੰ ਲਿਖੇ ਪੱਤਰ, ਦਾ ਹਵਾਲਾ ਦਿੰਦਿਆਂ ਮੰਗ ਕੀਤੀ ਹੈ ਕਿ ਸਿੱਧੂ ਨੂੰ ਏਡੀਜੀਪੀ ਜੇਲ੍ਹਾਂ ਦੇ ਅਹੁਦੇ ਤੋਂ ਤੁਰੰਤ ਹਟਾਇਆ ਜਾਵੇ ਤੇ ਮਾਮਲੇ ਵਿਚ ਲੋੜੀਂਦੀ ਕਾਰਵਾਈ ਕੀਤੀ ਜਾਵੇ।