ਸੰਘਣੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ ! ਟਰਾਲੇ ਨਾਲ ਟਕਰਾਈ PRTC ਦੀ ਬੱਸ, ਕੰਡਕਟਰ ਸਣੇ ਕਈ ਸਵਾਰੀਆਂ ਜ਼ਖਮੀ

0
727

ਬਠਿੰਡਾ, 16 ਨਵੰਬਰ | ਇਥੇ ਸੰਘਣੀ ਧੁੰਦ ਕਾਰਨ ਸੰਗਤ ਮੰਡੀ ਅਧੀਨ ਬਠਿੰਡਾ ਡੱਬਵਾਲੀ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਕੁਟੀ ਕਿਸ਼ਨਪੁਰਾ ਕੋਲ ਵੱਡਾ ਹਾਦਸਾ ਵਾਪਰਿਆ ਹੈ, ਜਿਥੇ ਇਕ  ਪੀ.ਆਰ.ਟੀ.ਸੀ. ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਬੱਸ ਸਵੇਰੇ ਇਕ ਖੜ੍ਹੇ ਘੋੜੇ ਟਰਾਲੇ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਡੱਬਵਾਲੀ ਤੋਂ ਚੰਡੀਗੜ੍ਹ ਨੂੰ ਜਾ ਰਹੀ ਸੀ ਤਾਂ ਸੰਘਣੀ ਧੁੰਦ ਹੋਣ ਕਾਰਨ ਜਦ ਇਹ ਬੱਸ ਪਿੰਡ ਕੁਟੀ ਕਿਸ਼ਨਪੁਰਾ ਕੋਲ ਪਹੁੰਚੀ ਤਾਂ ਟਰਾਲੇ ਨਾਲ ਜਾ ਟਕਰਾਈ, ਜਿਸ ਕਾਰਨ ਬੱਸ ਦਾ ਕੰਡਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ।

ਜ਼ਖ਼ਮੀ ਸਵਾਰੀਆਂ ਨੂੰ ਮੰਡੀ ਡੱਬਵਾਲੀ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਛੇ-ਸੱਤ ਸਵਾਰੀਆਂ ਦੇ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ। ਹਾਦਸੇ ਦਾ ਕਾਰਨ ਸੰਘਣੀ ਧੁੰਦ ਦੱਸੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)