ਚੰਡੀਗੜ੍ਹ, 14 ਜਨਵਰੀ | ਮੋਹਾਲੀ ਵਿਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿਰਮਾਣ ਅਧੀਨ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਲੈਂਟਰ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (41) ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਇਹ ਪਤਾ ਲਗਾਉਣ ‘ਚ ਲੱਗਾ ਹੋਇਆ ਹੈ ਕਿ ਇਹ ਹਾਦਸਾ ਕਿਵੇਂ ਵਾਪਰਿਆ।