ਪਟਿਆਲਾ ‘ਚ ਵੱਡਾ ਹਾਦਸਾ : ਭਾਖੜਾ ਨਹਿਰ ‘ਚ ਡਿੱਗੀ ਗੈਸ ਸਿਲੰਡਰਾਂ ਨਾਲ ਭਰੀ ਗੱਡੀ, ਡਰਾਈਵਰ ਰੁੜ੍ਹਿਆ

0
1000

ਪਟਿਆਲਾ, 4 ਫਰਵਰੀ | ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਗੈਸ ਸਿਲੰਡਰਾਂ ਨਾਲ ਭਰੀ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਰੁੜ੍ਹ ਗਿਆ, ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ ਦੀ ਸਿਲੰਡਰਾਂ ਵਾਲੀ ਗੱਡੀ ਭਾਖੜਾ ਨਹਿਰ ਦੀ ਪਟੜੀ ‘ਤੇ ਖਨੌਰੀ ਤੋਂ ਸ਼ੁਤਰਾਣਾ ਕਸਬੇ ਵੱਲ ਆ ਰਹੀ ਸੀ ਤਾਂ ਪਿੰਡ ਨਾਈਵਾਲਾ ਨੇੜੇ ਗੱਡੀ ਬੈਕ ਕਰਦੇ ਸਮੇਂ ਅਚਾਨਕ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਲਾਪਤਾ ਡਰਾਈਵਰ ਦੀ ਪਛਾਣ ਗੁਰਦਿੱਤ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਸ਼ੁਤਰਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਗੱਡੀ ਤਾਂ ਬਰਾਮਦ ਕਰ ਲਈ ਪਰ ਗੁਰਦਿੱਤ ਸਿੰਘ ਲਾਪਤਾ ਦੱਸਿਆ ਜਾ ਰਿਹਾ ਹੈ।