ਲੁਧਿਆਣਾ ‘ਚ ਸਾਬਕਾ ਮੰਤਰੀ ਗਰਚਾ ਦੇ ਘਰ ਵੱਡੀ ਵਾਰਦਾਤ ! ਬੇਸੁੱਧ ਮਿਲਿਆ ਪਰਿਵਾਰ, ਲੱਖਾਂ ਦੇ ਗਹਿਣੇ ਚੋਰੀ

0
701

ਲੁਧਿਆਣਾ, 18 ਸਤੰਬਰ | ਨੌਕਰ ਵਲੋਂ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੇਹੋਸ਼ ਕਰਕੇ ਘਰ ‘ਚੋਂ ਲੱਖਾਂ ਰੁਪਏ ਦੇ ਸੋਨੇ, ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਗਈ ਹੈ। ਜਾਣਕਾਰੀ ਦਿੰਦਿਆਂ ਜਗਦੀਸ਼ ਗਰਚਾ ਦੇ ਗੁਆਂਢੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਦਾਤ ਸਬੰਧੀ ਸੋਮਵਾਰ ਸਵੇਰੇ ਉਸ ਵੇਲੇ ਜਾਣਕਾਰੀ ਮਿਲੀ ਜਦੋਂ ਸਾਰਾ ਪਰਿਵਾਰ ਬੇਹੋਸ਼ ਪਾਇਆ ਗਿਆ।

ਚੋਰੀ ਦੀ ਵਾਰਦਾਤ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਪੱਖੋਵਾਲ ਰੋਡ ਸਥਿਤ ਸਾਬਕਾ ਮੰਤਰੀ ਦੇ ਨਿਵਾਸ ‘ਤੇ ਪਹੁੰਚੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕੇਸ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।