ਮਾਨਸਾ, 2 ਅਕਤੂਬਰ | ਪੰਚਾਇਤੀ ਚੋਣਾਂ ਕਾਰਨ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇਸ਼ਾਮ (38) ਵਾਸੀ ਪਿੰਡ ਖੇੜਾ ਖੁਰਦ ਵਜੋਂ ਹੋਈ ਹੈ। ਬੀਤੀ ਰਾਤ ਪਿੰਡ ਵਿਚ ਰਾਧੇਸ਼ਾਮ ਦਾ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਇਸ ਕਤਲ ਨੂੰ 9 ਲੋਕਾਂ ਨੇ ਅੰਜਾਮ ਦਿੱਤਾ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਡੀ.ਐਸ.ਪੀ. ਦੇ ਰੀਡਰ ਦਾ ਨਾਂ ਵੀ ਇਸ ਕਤਲ ਕੇਸ ਵਿਚ ਸਾਹਮਣੇ ਆ ਰਿਹਾ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੰਡੀ ਬੋਰਡ ਦੇ ਡਾਇਰੈਕਟਰ ਅਭੈ ਗੋਦਾਰਾ ਨੇ ਦੋਸ਼ ਲਾਇਆ ਕਿ ਇਸ ਕਤਲ ਵਿਚ ਡੀ.ਐਸ.ਪੀ. ਦਾ ਰੀਡਰ ਮੁੱਖ ਦੋਸ਼ੀ ਹੈ, ਇਸ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਘਟਨਾ ਤੋਂ ਬਾਅਦ ਪੁਲਿਸ ਦੀ ਫੌਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)