ਅੰਮ੍ਰਿਤਸਰ | ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ ਬੀ.ਜੇ.ਪੀ.ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਨੂੰ ਐਤਵਾਰ ਦੇਰ ਰਾਤ ਕੁਝ ਲੋਕਾਂ ਨੇ ਗੋਲੀ ਮਾਰ ਦਿੱਤੀ। ਉਸ ਨੂੰ ਪਹਿਲਾਂ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਦੇ ਇਕ ਹੋਰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸਪੀ ਜੁਗਰਾਜ ਸਿੰਘ ਮੌਕੇ ’ਤੇ ਪੁੱਜੇ।
ਪੁਲਿਸ ਅਨੁਸਾਰ ਬਲਵਿੰਦਰ ਗਿੱਲ ਐਤਵਾਰ ਰਾਤ ਨੂੰ ਆਪਣੇ ਘਰ ਆਰਾਮ ਕਰ ਰਿਹਾ ਸੀ। ਇਸ ਦੌਰਾਨ ਦੋ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਉਨ੍ਹਾਂ ਦੇ ਘਰ ਦੇ ਬਾਹਰ ਘੰਟੀ ਵਜਾਈ ਅਤੇ ਜਿਵੇਂ ਹੀ ਭਾਜਪਾ ਆਗੂ ਬਲਵਿੰਦਰ ਗਿੱਲ ਨੇ ਦਰਵਾਜ਼ਾ ਖੋਲ੍ਹਿਆ ਤਾਂ ਇੱਕ ਨੌਜਵਾਨ ਨੇ ਉਨ੍ਹਾਂ ਦੇ ਮੂੰਹ ’ਤੇ ਗੋਲੀ ਮਾਰ ਦਿੱਤੀ। ਪਤਾ ਲੱਗਾ ਹੈ ਕਿ ਗੋਲੀ ਜਬਾੜੇ ‘ਚੋਂ ਲੰਘ ਗਈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੋਟਰਸਾਈਕਲ ‘ਤੇ ਫ਼ਰਾਰ ਹੋ ਗਿਆ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਅਤੇ ਆਸਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਭਾਜਪਾ ਆਗੂ ਨੂੰ ਪਹਿਲਾਂ ਨੇੜਲੇ ਹਸਪਤਾਲ ਅਤੇ ਉਥੋਂ ਅੰਮ੍ਰਿਤਸਰ ਦੇ ਇੱਕ ਹੋਰ ਨਿੱਜੀ ਹਸਪਤਾਲ ਲਿਜਾਇਆ ਗਿਆ। ਪੁਲਿਸ ਘਟਨਾ ਸਥਾਨ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਨ ‘ਚ ਲੱਗੀ ਹੋਈ ਹੈ।