ਬਟਾਲਾ ‘ਚ ਵੱਡੀ ਵਾਰਦਾਤ : ਰੇਤ ਦੀ ਨਾਜਾਇਜ਼ ਮਾਈਨਿੰਗ ਕਰਦੇ ਲੋਕਾਂ ਨੂੰ ਫੜਨ ‘ਤੇ ਬੇਲਦਾਰ ਦਾ ਕਤਲ

0
1106

ਬਟਾਲਾ, 23 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਬੁੱਧਵਾਰ ਅੱਧੀ ਰਾਤ ਨੂੰ ਕਸੂਰ ਬਰਾਂਚ ਨਹਿਰ ‘ਚੋਂ ਮਾਈਨਿੰਗ ਕਰ ਰਹੇ ਲੋਕਾਂ ਨੂੰ ਰੋਕਣ ਗਏ ਬੇਲਦਾਰ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ, ਜਿਸ ਨਾਲ ਉਸ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਕੋਟਲਾ ਬੱਜਾ ਸਿੰਘ ਵਿਖੇ ਡਿਊਟੀ ਕਰ ਰਹੇ ਬੇਲਦਾਰ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਉਮਰ 53 ਸਾਲ ਵਾਸੀ ਨਾਥਪੁਰ ਕਾਦੀਆਂ ਦਾ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਦਿੰਦਿਆਂ ਥਾਣਾ ਰੰਗੜ ਨੰਗਲ ਦੇ SHO ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਆਪਣੇ ਸਾਥੀਆਂ ਸਮੇਤ ਰਾਤ ਨੂੰ ਨਹਿਰ ‘ਤੇ ਡਿਊਟੀ ਦੇ ਰਿਹਾ ਸੀ, ਜਿਸ ਵੱਲੋਂ ਰਾਤ ਦੇ ਸਮੇਂ ਰੇਤ ਨਾਲ ਭਰੀ ਇਕ ਟਰੈਕਟਰ-ਟਰਾਲੀ ਸਮੇਤ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ ਅਤੇ ਕਾਬੂ ਕਰਨ ਤੋਂ ਬਾਅਦ ਉਸ ਨੂੰ ਰੈਸਟ ਹਾਊਸ ਜਾਣ ਲਈ ਕਿਹਾ। ਜਦੋਂ ਦਰਸ਼ਨ ਸਿੰਘ ਨੇ ਡਰਾਈਵਰ ਨਾਲ ਬੈਠ ਕੇ ਜਦੋਂ ਟਰੈਕਟਰ-ਟਰਾਲੀ ਨੂੰ ਮੀਰਪੁਰ ਵੱਲ ਨੂੰ ਮੋੜਿਆ ਤਾਂ ਡਰਾਈਵਰ ਵੱਲੋਂ ਉਸ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਦਰਸ਼ਨ ਸਿੰਘ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੇਲਦਾਰ ਨੂੰ ਗੰਭੀਰ ਜ਼ਖ਼ਮੀ ਕਰਨ ਵਾਲਾ ਡਰਾਈਵਰ ਟਰੈਕਟਰ-ਟਰਾਲੀ ਸਮੇਤ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਵੇਖੋ ਵੀਡੀਓ 

https://www.facebook.com/punjabibulletinworld/videos/1880726485662824

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)