ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ | ਇਥੋਂ ਇਕ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ। ਬਟਾਲਾ ਨੇੜਲੇ ਪਿੰਡ ਵਿੱਠਵਾਂ ‘ਚ ਇਕ 55 ਸਾਲਾ ਵਿਅਕਤੀ ਨੇ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਔਰਤ ਘਰੇਲੂ ਕੰਮ ਕਰ ਰਹੀ ਸੀ। ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।
ਮ੍ਰਿਤਕਾ ਦੀ ਪਛਾਣ ਨਿਰਮਲਜੀਤ ਕੌਰ ਨਿੰਮੋ ਪਤਨੀ ਦਰਸ਼ਨ ਸਿੰਘ ਵਜੋਂ ਹੋਈ ਹੈ। ਕਤਲ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦਰਸ਼ਨ ਸਿੰਘ ਵਾਸੀ ਵਿਠਵਾਂ ਕਤਲ ਕਰਨ ਉਪਰੰਤ ਫ਼ਰਾਰ ਦੱਸਿਆ ਜਾ ਰਿਹਾ ਹੈ। ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਮੁਖੀ ਬਲਜੀਤ ਕੌਰ ਅਤੇ ਪੁਲਿਸ ਚੌਕੀ ਹਰਚੋਵਾਲ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।