<p><strong>ਫਿਰੋਜ਼ਪੁਰ&comma; 29 ਦਸੰਬਰ &vert;<&sol;strong> ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਬਜੀਦਪੁਰ ਵਿਖੇ ਨਿੱਜੀ ਰੰਜਿਸ਼ ਦੇ ਚਲਦਿਆਂ ਗੁਆਂਢੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ 23 ਸਾਲ ਦੇ ਸੌਰਵ ਸ਼ਰਮਾ ਪੁੱਤਰ ਬਲਵਿੰਦਰ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਕਾਤਲ ਪਤੀ-ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਉਨ੍ਹਾਂ ਦਾ ਲੜਕਾ ਅਤੇ ਹੋਰ ਸਾਥੀ ਫਰਾਰ ਦੱਸੇ ਜਾ ਰਹੇ ਹਨ।<&sol;p>&NewLine;<p>ਦੱਸ ਦਈਏ ਕਿ ਆਵਾਰਾ ਗਊਆਂ ਖੇਤ ਵਿਚ ਜਾਣ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਤਕਰਾਰ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਪਿੰਡ ਬਜੀਦਪੁਰ ਦੇ ਰਾਜੇਸ਼ ਕੁਮਾਰ ਉਰਫ ਟੀਟੂ ਪੁੱਤਰ ਬਲਵੰਤ ਰਾਏ ਦੀ ਪਿੰਡ ਦੇ ਹੀ ਸੌਰਵ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ। ਜਦੋਂ ਸੌਰਵ ਸ਼ਰਮਾ ਗਲੀ ਵਿਚੋਂ ਆ ਰਿਹਾ ਸੀ ਤਾਂ ਰਾਜੇਸ਼ ਅਤੇ ਉਸਦੇ ਸਾਥੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਸੌਰਵ &&num;8216&semi;ਤੇ ਹਮਲਾ ਕਰ ਦਿੱਤਾ।<&sol;p>&NewLine;<p>ਕਾਤਲ ਮ੍ਰਿਤਕ ਦੇ ਸਿਰ ਉਤੇ ਓਨੀ ਦੇਰ ਤੱਕ ਗੰਢਾਸੀਆਂ ਮਾਰਦੇ ਰਹੇ ਜਿੰਨੀ ਦੇਰ ਉਸਦੀ ਜਾਨ ਨਹੀਂ ਨਿਕਲ ਗਈ। ਇਥੋਂ ਤੱਕ ਕੀ ਬੇਹੋਸ਼ ਪਏ ਸੌਰਵ ਦੇ ਵੀ ਹਥਿਆਰਾਂ ਨਾਲ ਹਮਲਾ ਕੀਤਾ। ਗੰਭੀਰ ਜ਼ਖਮੀ ਹਾਲਤ ਵਿਚ ਸੌਰਵ ਨੂੰ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ&comma; ਜਿਥੋਂ ਉਸਦੀ ਹਾਲਤ ਨੂੰ ਗੰਭੀਰ ਵੇਖਦਿਆਂ ਲੁਧਿਆਣਾ ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਜਿਥੇ ਦੇਰ ਰਾਤ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।<&sol;p>&NewLine;<p>ਉਧਰ ਕਤਲ ਦੇ ਮਾਮਲੇ ਵਿਚ ਫੌਰੀ ਤੌਰ &&num;8216&semi;ਤੇ ਹਰਕਤ ਵਿਚ ਆਉਂਦਿਆਂ ਥਾਣਾ ਕੁੱਲਗੜੀ ਪੁਲਿਸ ਵੱਲੋਂ ਕਾਤਲ ਰਾਜੇਸ਼ ਕੁਮਾਰ ਉਰਫ ਟੀਟੂ ਅਤੇ ਉਸਦੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ&comma; ਜਦਕਿ ਟੀਟੂ ਦਾ ਲੜਕਾ ਅਤੇ ਉਸਦੇ ਦੂਜੇ ਸਾਥੀ ਫਰਾਰ ਦੱਸੇ ਜਾ ਰਹੇ ਹਨ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;