ਮੋਗਾ, 18 ਦਸੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮੋਗਾ ਦੇ ਪਿੰਡ ਭਿੰਡਰ ਕਲਾਂ ਵਿਚ ਇਕ 64 ਸਾਲ ਦੇ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਬਜ਼ੁਰਗ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ।
ਮ੍ਰਿਤਕ ਦੇ ਪੁੱਤਰ ਰੁਪਿੰਦਰ ਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਰੋਜ਼ ਖੇਤਾਂ ਵਿਚ ਸੈਰ ਕਰਨ ਜਾਂਦਾ ਸੀ। ਬੀਤੀ ਰਾਤ ਵੀ ਉਹ ਖੇਤਾਂ ਵਿਚ ਸੈਰ ਕਰਨ ਗਿਆ ਸੀ। ਜਦੋਂ ਉਹ ਦੇਰ ਰਾਤ ਤਕ ਘਰ ਨਾ ਪਰਤਿਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਜਦੋਂ ਬਜ਼ੁਰਗ ਦੇ ਵੱਡੇ ਪੁੱਤਰ ਨੇ ਖੇਤ ‘ਚ ਜਾ ਕੇ ਦੇਖਿਆ ਤਾਂ ਉਥੇ ਉਸ ਦੇ ਪਿਤਾ ਦੀ ਲਾਸ਼ ਪਈ ਸੀ।
ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਤਾ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।