ਸੁਲਤਾਨਪੁਰ ਲੋਧੀ/ਕਪੂਰਥਲਾ | ਇਥੋਂ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਸੁਲਤਾਨਪੁਰ ਲੋਧੀ ਵਿਖੇ ਖ਼ੂਨ ਦੇ ਰਿਸ਼ਤੇ ਤਾਰ-ਤਾਰ ਹੁੰਦੇ ਵਿਖਾਈ ਦਿੱਤੇ। ਦਰਅਸਲ ਮਾਮੂਲੀ ਗੱਲ ਨੂੰ ਲੈ ਕੇ ਹੋਏ ਪਰਿਵਾਰਕ ਝਗੜੇ ਦੌਰਾਨ ਪਿਤਾ ਵੱਲੋਂ ਆਪਣੇ ਪੁੱਤਰ ਪ੍ਰਵੇਸ਼ ਅਤੇ ਨੂੰਹ ‘ਤੇ ਤੇਜ਼ਾਬ ਸੁੱਟ ਦਿੱਤਾ ਗਿਆ। ਉਹ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ। ਇਸ ਹਮਲੇ ਨਾਲ ਲੜਕੇ ਪ੍ਰਵੇਸ਼ ਦੀ ਅੱਖ ਸਮੇਤ ਚਿਹਰਾ ਝੁਲਸ ਗਿਆ। ਇਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਦਿੰਦਿਆਂ ਪ੍ਰਵੇਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਮੁਹੱਲਾ ਮਹਿਰਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਉਨ੍ਹਾਂ ਨਾਲ ਹਮੇਸ਼ਾ ਲੜਦਾ ਰਹਿੰਦਾ ਹੈ। ਬੀਤੀ ਰਾਤ ਵੀ ਜਦੋਂ ਉਹ ਘਰ ਵਾਪਸ ਆਏ ਤਾਂ ਉਸ ਦੇ ਪਿਤਾ ਨੇ ਉਸ ਦੀ ਮਾਤਾ ਅਤੇ ਆਪਣੀ ਨੂੰਹ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਸਾਡੇ ‘ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਦੋਸ਼ੀ ਪਿਤਾ ‘ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਸਾਰੇ ਮਾਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਸ ਦੇ ਨਾਲ ਹੀ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਲੜਕੇ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਪਿਤਾ ਬਲਵਿੰਦਰ ਸਿੰਘ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)