ਤਰਨਤਾਰਨ, 7 ਜਨਵਰੀ | ਤਰਨਤਾਰਨ ਦੇ ਪੱਟੀ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇਥੇ ਇਕ ਗਰਭਵਤੀ ਔਰਤ ਦਾ ਗੋਲ਼ੀਆਂ ਮਾਰ ਕੇ ਮਰਡਰ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸੁਨੀਤਾ 30 ਸਾਲ ਪਤਨੀ ਰਾਜਾ ਵਜੋਂ ਹੋਈ ਹੈ। ਮ੍ਰਿਤਕਾ 4 ਮਹੀਨਿਆਂ ਦੀ ਗਰਭਵਤੀ ਸੀ। ਮ੍ਰਿਤਕਾ ਦੀ ਸੱਸ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਾਜੇ ਦਾ ਇਲਾਕੇ ਦੇ ਬੌਬੀ ਨਾਮਕ ਨੌਜਵਾਨ ਨਾਲ ਝਗੜਾ ਹੋਇਆ ਸੀ, ਜਿਸ ਦਾ ਬੀਤੀ ਸ਼ਾਮ ਨੂੰ ਮੋਹਤਬਰਾਂ ਨੇ ਰਾਜ਼ੀਨਾਮਾ ਕਰਵਾ ਦਿੱਤਾ ਸੀ। ਐਤਵਾਰ ਨੂੰ ਬੌਬੀ ਉਨ੍ਹਾਂ ਦੇ ਘਰ ਆਇਆ ਅਤੇ ਰਾਜੇ ਨੂੰ ਮਾਰਨ ਦੀ ਨੀਅਤ ਨਾਲ ਗੋਲ਼ੀਆਂ ਚਲਾ ਦਿੱਤੀਆਂ।
ਇਸ ਗੋਲ਼ੀਬਾਰੀ ਵਿਚ ਰਾਜੇ ਦੀ ਪਤਨੀ ਸੁਨੀਤਾ ਦੀ ਗੋਲ਼ੀਆਂ ਲੱਗਣ ਕਾਰਨ ਮੌਤ ਹੋ ਗਈ। ਇਸ ਵਾਰਦਾਤ ਤੋਂ ਬਾਅਦ ਚੀਕ-ਚਿਹਾੜਾ ਪੈ ਗਿਆ ਅਤੇ ਹਮਲਾਵਰ ਫਰਾਰ ਹੋ ਗਿਆ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)
Jalandhar Bulletin
ਵੇਖੋ ਵੀਡੀਓ