ਸ਼ਿਵ ਸੈਨਾ ਆਗੂ ਤੇ ਡੇਰਾਪ੍ਰੇਮੀ ਦੇ ਕਤਲ ਤੋਂ ਬਾਅਦ ਵੱਡਾ ਫੇਰਬਦਲ : 30 ਆਈਪੀਐਸ ਸਮੇਤ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ

0
429

ਚੰਡੀਗੜ੍ਹ| ਪੰਜਾਬ ਵਿੱਚ ਪਿਛਲੇ 10 ਦਿਨਾਂ ਵਿੱਚ ਸ਼ਿਵ ਸੈਨਾ ਆਗੂ ਅਤੇ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸਰਕਾਰ ਨੇ ਵੱਡਾ ਫੇਰਬਦਲ ਕਰਦਿਆਂ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ, ਜਿਨ੍ਹਾਂ ਵਿੱਚ 30 ਆਈ.ਪੀ.ਐਸ. ਅੰਮ੍ਰਿਤਸਰ, ਜਲੰਧਰ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ 8 ਜ਼ਿਲ੍ਹਿਆਂ ਦੇ ਐਸਐਸਪੀ ਬਦਲੇ ਗਏ ਹਨ। ਕੁਲਦੀਪ ਸਿੰਘ ਹੁਣ ਐਸਟੀਐਫ ਦੇ ਨਵੇਂ ਮੁਖੀ ਹੋਣਗੇ। ਹਰਪ੍ਰੀਤ ਸਿੰਘ ਸਿੱਧੂ ਦੇ ਡੈਪੂਟੇਸ਼ਨ ‘ਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਬੀ ਚੰਦਰਸ਼ੇਖਰ ਨੂੰ ਏਡੀਜੀਪੀ ਜੇਲ੍ਹ, ਐਲਕੇ ਯਾਦਵ ਨੂੰ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ, ਆਰਕੇ ਜੈਸਵਾਲ ਨੂੰ ਆਈਜੀ ਐਸਟੀਐਫ, ਗੁਰਿੰਦਰ ਸਿੰਘ ਢਿੱਲੋਂ ਨੂੰ ਆਈਜੀ ਲਾਅ ਐਂਡ ਆਰਡਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਕਮਿਸ਼ਨਰ ਅਰੁਣ ਪਾਲ ਸਿੰਘ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਆਈਜੀਪੀ ਪ੍ਰੋਵੀਜ਼ਨਿੰਗ ਪੰਜਾਬ ਲਾਇਆ ਗਿਆ ਹੈ।

ਇਹ ਤਬਾਦਲਾ ਪੁਲਿਸ ਸੁਰੱਖਿਆ ਹੇਠ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਇੱਕ ਹਫ਼ਤੇ ਬਾਅਦ ਹੋਇਆ ਹੈ। ਇਸ ਤੋਂ ਇਲਾਵਾ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵੀ ਅੰਮ੍ਰਿਤਸਰ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ ਆਪਣੀ ਹੀ ਸਰਕਾਰ ਅਤੇ ਪੁਲਸ ‘ਤੇ ਸਵਾਲ ਚੁੱਕੇ ਸਨ। ਜਸਕਰਨ ਸਿੰਘ ਨੂੰ ਅੰਮ੍ਰਿਤਸਰ ਦਾ ਕਮਿਸ਼ਨਰ ਬਣਾਇਆ ਗਿਆ ਹੈ।

ਇਸ ਦੇ ਨਾਲ ਹੀ ਫਰੀਦਕੋਟ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਤੋਂ ਇੱਕ ਦਿਨ ਬਾਅਦ ਐਮਐਸ ਛੀਨਾ ਤੋਂ ਵਾਧੂ ਚਾਰਜ ਵਾਪਸ ਲੈ ਕੇ ਐਸਪੀਐਸ ਪਰਮਾਰ ਨੂੰ ਬਠਿੰਡਾ ਰੇਂਜ ਦਾ ਆਈਜੀਪੀ ਨਿਯੁਕਤ ਕੀਤਾ ਗਿਆ ਹੈ। ਇੱਥੇ ਤਰਨਤਾਰਨ ਜ਼ਿਲ੍ਹੇ ਦੇ ਐਸਐਸਪੀ ਨੂੰ ਤਰੱਕੀ ਹੋਣ ‘ਤੇ ਫਿਰੋਜ਼ਪੁਰ ਰੇਂਜ ਦਾ ਡੀਆਈਜੀ ਅਤੇ ਸੰਗਰੂਰ ਦੇ ਐਸਐਸਪੀ ਨੂੰ ਤਰੱਕੀ ਹੋਣ ’ਤੇ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਬਣਨ ਦਾ ਮੌਕਾ ਮਿਲਿਆ। ਦੋਵਾਂ ਦੀ ਪ੍ਰਮੋਸ਼ਨ ਤੋਂ ਬਾਅਦ ਇਹ ਪਹਿਲੀ ਪੋਸਟਿੰਗ ਹੈ।