ਫਗਵਾੜਾ, 30 ਸਤੰਬਰ | ਫਗਵਾੜਾ ਵਿਚ ਅੱਜ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਨ ਦੀ ਸੂਚਨਾ ਮਿਲੀ ਹੈ। ਸੂਤਰਾਂ ਅਨੁਸਾਰ ਫਗਵਾੜਾ ਹੁਸ਼ਿਆਰਪੁਰ ਰੋਡ ‘ਤੇ ਸੀਨੀਅਰ ਅਕਾਲੀ ਨੇਤਾ ਅਤੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਜਰਨੈਲ ਸਿੰਘ ਵਾਹਿਦ ਨੂੰ ਵਾਹਿਦ ਵਿਲਾ ਵਿਚ ਛਾਪੇਮਾਰੀ ਕਰਕੇ ਗ੍ਰਿਫਤਾਰ ਕੀਤਾ। ਹਾਲਾਂਕਿ ਉਕਤ ਕਾਰਵਾਈ ਦੀ ਅਧਿਕਾਰਤ ਤੌਰ ‘ਤੇ ਕਿਸੇ ਵੀ ਤਰ੍ਹਾਂ ਦੀ ਪੰਜਾਬ ਸਰਕਾਰ ਜਾਂ ਪੁਲਿਸ ਵੱਲੋਂ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਸਰਦਾਰ ਜਰਨੈਲ ਸਿੰਘ ਵਾਹਦ ਉਨ੍ਹਾਂ ਅਕਾਲੀ ਆਗੂਆਂ ਵਿਚੋਂ ਇਕ ਹਨ, ਜੋ ਬਾਦਲ ਪਰਿਵਾਰ ਦੇ ਬਹੁਤ ਕਰੀਬੀ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਬਾਦਲ ਜਦੋਂ ਵੀ ਫਗਵਾੜਾ ਆਉਂਦੇ ਸਨ ਤਾਂ ਉਹ ਸਰਦਾਰ ਵਾਹਿਦ ਦੇ ਇਸੇ ਵਾਹਿਦ ਵਿਲਾ ਵਿਚ ਠਹਿਰਦੇ ਸਨ।