ਦੋਨਾਲੀ ਨਾਲ ਵੀਡੀਓ ਬਣਾਉਣਾ ਨੌਜਵਾਨ ਨੂੰ ਪਿਆ ਮਹਿੰਗਾ, ਗੋਲੀ ਲੱਗਣ ਨਾਲ ਹੋਈ ਮੌਤ

0
1594

ਮਜੀਠਾ | ਪਿੰਡ ਕੱਥੂਨੰਗਲ ਖੁਰਦ ‘ਚ ਵੀਡੀਓ ਬਣਾਉਂਦੇ ਸਮੇਂ 16 ਸਾਲਾ ਲੜਕੇ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।

ਕਰਨਦੀਪ ਸਿੰਘ ਆਪਣੇ ਗੁਆਂਢੀ ਗੁਰਮੇਜ ਸਿੰਘ ਦੀ 12 ਬੋਰ ਦੋਨਾਲੀ ਨਾਲ ਵੀਡੀਓ ਬਣਾ ਰਿਹਾ ਸੀ ਤਾਂ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਕਰਨਦੀਪ ਨੂੰ ਜਾ ਲੱਗੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਮ੍ਰਿਤਕ ਦੇ ਪਰਿਵਾਰ ਨੇ ਕਰਨਦੀਪ ਦਾ ਕਤਲ ਹੋਣ ਦੇ ਆਰੋਪ ਲਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਜਾਣਬੁੱਝ ਕੇ ਗੋਲੀ ਚਲਾਈ ਗਈ ਹੈ ਤੇ ਉਸ ਦਾ ਕਤਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)