ਪਟਿਆਲਾ, 18 ਦਸੰਬਰ | ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਾਣਾ ਸਬ-ਡਵੀਜ਼ਨ ਦੇ ਪਿੰਡ ਧਨੌਰੀ ਨਿਵਾਸੀ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਵਿਆਹਿਆ ਹੋਇਆ ਸੀ।
ਜਾਣਕਾਰੀ ਅਨੁਸਾਰ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਤਕਰੀਬਨ 8 ਸਾਲ ਪਹਿਲਾਂ ਵਿਦੇਸ਼ ਗਿਆ ਸੀ ਜੋ ਵੋਲਵੋ ਸੈਮੀ ਵੈਸਟਬਾਊਂਂਡ ਚਲਾਉਂਦਾ ਸੀ। ਸਾਊਥ ਰਿਚਮੰਡ ਹਿੱਲ ਨਿਊਯਾਰਕ ਦਾ 29 ਸਾਲ ਦਾ ਇਹ ਨੌਜਵਾਨ ਵਾਹਨ ਦਾ ਕੰਟਰੋਲ ਗੁਆ ਬੈਠਾ, ਜਿਸ ਕਰਕੇ ਇਸ ਹਾਦਸੇ ਵਿਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਤਕਰੀਬਨ 8 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਪਰਿਵਾਰ ਵਿਚ ਉਹ 2 ਭਰਾਵਾਂ ‘ਚੋਂ ਛੋਟਾ ਸੀ। ਮਲਕ ਸਿੰਘ ਆਪਣੇ ਪਿੱਛੇ ਪਤਨੀ ਸਮੇਤ 5 ਸਾਲ ਦੀ ਲੜਕੀ ਤੇ ਸਾਲ ਦਾ ਲੜਕਾ ਛੱਡ ਗਿਆ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)








































