ਨਿਰਮਾਣ ਅਧੀਨ ਲਿਫ਼ਟ ‘ਚ ਆਈ ਖ਼ਰਾਬੀ, ਦਮ ਘੁਟਣ ਨਾਲ ਮਜ਼ਦੂਰ ਦੀ ਮੌ.ਤ

0
258

ਦਿੱਲੀ, 26 ਦਸੰਬਰ | ਦਿੱਲੀ ਦੇ ਨਰੇਲਾ ਇਲਾਕੇ ਵਿਚ ਇਕ ਨਿਰਮਾਣ ਅਧੀਨ ਇਮਾਰਤ ਦੀ ਲਿਫਟ ਵਿਚ ਅਚਾਨਕ ਖਰਾਬੀ ਆਉਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਹਾਦਸਾ ਦੇਰ ਰਾਤ ਨੂੰ ਵਾਪਰਿਆ ਅਤੇ ਮਜ਼ਦੂਰ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ।

ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਐਫਆਈਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਜ਼ਖਮੀ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।