ਅਬੋਹਰ ‘ਚ ਟੁੱਟਿਆ ਮਲੂਕਪੁਰਾ ਮਾਈਨਰ, 600 ਏਕੜ ਫਸਲ ਪਾਣੀ ‘ਚ ਡੁੱਬੀ

0
1849

ਅਬੋਹਰ | ਪੰਜਾਬ ਦੇ ਅਬੋਹਰ, ਫਾਜ਼ਿਲਕਾ ‘ਚ ਸੀਤੋ ਗੁੰਨੋ ਰੋਡ ‘ਤੇ ਟੋਲ-ਪਲਾਜ਼ਾ ਨੇੜੇ ਐਤਵਾਰ ਸਵੇਰੇ ਮਲੂਕਪੁਰਾ ਮਾਈਨਰ ਇਕ ਵਾਰ ਫਿਰ ਟੁੱਟ ਗਿਆ ਹੈ, ਜਿਸ ਕਾਰਨ ਆਲੇ-ਦੁਆਲੇ ਦੇ ਸੈਂਕੜੇ ਏਕੜ ਫ਼ਸਲਾਂ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਣ ’ਤੇ ਡਿਪਟੀ ਕਮਿਸ਼ਨਰ ਡਾ. ਸੀਨੂੰ ਦੁੱਗਲ ਨੇ ਜਾਇਜ਼ਾ ਲਿਆ।

ਪਿੰਡ ਕੇਲਾਖੇੜਾ ਦੇ ਸਰਪੰਚ ਰਾਮ ਕੁਮਾਰ ਨੇ ਦੱਸਿਆ ਕਿ ਨਹਿਰ ਵਿਚ ਕਰੀਬ 200 ਫੁੱਟ ਪਾੜ ਪੈ ਗਿਆ ਹੈ, ਜਿਸ ਕਾਰਨ ਕਰੀਬ 500-600 ਏਕੜ ਖੇਤਾਂ ਵਿਚ ਪਾਣੀ ਭਰ ਗਿਆ। ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾਈ ਮੈਂਬਰ ਗੁਣਵੰਤ ਸਿੰਘ ਨੇ ਕਿਹਾ ਕਿ ਨਹਿਰ ਟੁੱਟਣ ਨਾਲ ਫ਼ਸਲ ਤਬਾਹ ਹੋਣ ਕਾਰਨ ਕਿਸਾਨਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪਵੇਗਾ।

ਕਿਸਾਨਾਂ ਦਾ ਦੋਸ਼ ਹੈ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਵੇਰੇ 5 ਵਜੇ ਦੇ ਕਰੀਬ ਨਹਿਰ ਟੁੱਟਣ ਦੀ ਸੂਚਨਾ ਦਿੱਤੀ ਗਈ ਸੀ ਪਰ ਨਹਿਰ ਟੁੱਟਣ ਦੇ 3 ਘੰਟਿਆਂ ਬਾਅਦ ਤੱਕ ਵਿਭਾਗ ਦਾ ਕੋਈ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ। ਗੁਣਵੰਤ ਸਿੰਘ ਨੇ ਨਹਿਰ ਦੇ ਟੁੱਟਣ ਦਾ ਕਾਰਨ ਨਹਿਰੀ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਨੂੰ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਜਿਥੇ ਬਰਸਾਤ ਕਾਰਨ ਪਾਣੀ ਦਾ ਵਹਾਅ ਪਿੱਛੇ ਤੋਂ ਆ ਰਿਹਾ ਹੈ, ਉਥੇ ਹੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਨਹਿਰ ਵਿਚ ਜ਼ਿਆਦਾ ਪਾਣੀ ਛੱਡ ਦਿੱਤਾ, ਜਿਸ ਕਾਰਨ ਨਹਿਰ ਟੁੱਟ ਗਈ। ਨਹਿਰ ਟੁੱਟਣ ਦੀ ਸੂਚਨਾ ਮਿਲਣ ’ਤੇ DC ਡਾ. ਸੀਨੂੰ ਦੁੱਗਲ ਨੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਭੇਜੀ ਜਾਵੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ