ਅੰਮ੍ਰਿਤਸਰ. ਏਅਰ ਏਸ਼ੀਆ ਦੀ ਫਲਾਈਟ ਰਾਹੀਂ ਮਲੇਸ਼ੀਆ ਤੋਂ ਫਲਾਈਟ ਵਿੱਚ ਆ ਰਹੇ ਗੁਰਦਾਸਪੁਰ ਵਾਸੀ ਹਾਕਮ ਸਿੰਘ (40) ਦੀ ਫਲਾਈਟ ਵਿਚ ਹੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਏਅਰਪੋਰਟ ਅਥਾਰਿਟੀ ਵਲੋਂ ਫਲਾਈਟ ਵਿਚ ਹਾਕਮ ਸਿੰਘ ਦੀ ਲਾਸ਼ ਨੂੰ ਬਾਹਰ ਕਢਵਾਇਆ ਗਿਆ ਅਤੇ ਪੋਸਟਮਾਰਟਮ ਕਰਵਾਉਣ ਲਈ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਡਾਕਟਰ ਹਰਕੀਰਤ ਵਲੋਂ ਲੋੜੀਂਦੀ ਕਾਰਵਾਈ ਪੂਰੀ ਹੋਣ ਉਪਰੰਤ ਪੋਸਟਮਾਰਟਮ ਸ਼ੁਰੂ ਕਰ ਦਿੱਤਾ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।