ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ, 2 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

0
2029

ਫ਼ਿਰੋਜ਼ਪੁਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਤਾਜ਼ਾ ਮਾਮਲਾ ਫ਼ਿਰੋਜ਼ਪੁਰ ਦੀ ਬਾਗ਼ ਵਾਲੀ ਬਸਤੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ 25 ਸਾਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ।

ਜਾਣਕਾਰੀ ਦਿੰਦਿਆਂ ਮ੍ਰਿਤਕ ਹਰੀਸ਼ ਦੀ ਪਤਨੀ ਨੇ ਦੱਸਿਆ ਕਿ ਉਹ ਨਸ਼ੇ ਦਾ ਆਦੀ ਸੀ, ਜਿਸ ਦੇ ਚਲਦੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੇ 2 ਛੋਟੇ-ਛੋਟੇ ਬੱਚੇ ਵੀ ਹਨ। ਉਸ ਨੇ ਕਿਹਾ ਕਿ ਉਹ ਮਿਹਨਤ ਮਜ਼ਦੂਰੀ ਕਰਕੇ ਬੱਚੇ ਪਾਲ ਰਹੀ ਹੈ।
ਸਥਾਨਕ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਕੋਲ ਰਹਿਣ ਲਈ ਸਿਰ ‘ਤੇ ਖੁਦ ਦੀ ਛੱਤ ਵੀ ਨਹੀਂ ਕਿਉਂਕਿ ਜਿਥੇ ਉਹ ਰਹਿ ਰਹੇ ਹਨ ਉਹ ਕਿਰਾਏ ਦਾ ਮਕਾਨ ਹੈ। ਪੀੜਤ ਪਰਿਵਾਰ ਨੇ ਸਮਾਜਸੇਵੀ ਸੰਸਥਾਵਾਂ ਅਤੇ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।