ਫਤਿਹਗੜ੍ਹ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਸੂਲਪੁਰ ‘ਚ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਪੁਲਿਸ ਨੇ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਿੰਡ ਵਿਚ ਦਹਿਸ਼ਤ ਦਾ ਮਾਹੌਲ ਹੈ।
ਮਾਮਲਾ ਬੱਸੀ ਪਠਾਣਾਂ ਦੇ ਥਾਣਾ ਬਡਾਲੀ ਆਲਾ ਸਿੰਘ ਨਾਲ ਸਬੰਧਤ ਹੈ। ਡੀਐਸਪੀ ਅਮਰਪ੍ਰੀਤ ਨੇ ਕਿਹਾ ਹੈ ਕਿ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦਾ ਮਾਹੌਲ ਹੈ।