ਚੰਡੀਗੜ੍ਹ| ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ Vigilance ਨੇ ਤਲਬ ਕੀਤਾ ਹੈ। ਵਿਜੀਲੈਂਸ ਵੱਲੋਂ ਜੰਗ ਏ ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ/ ਮੈਨੇਜਿੰਗ ਐਡੀਟਰ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤਾ ਗਿਆ ਹੈ।
ਵਿਜੀਲੈਂਸ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੇਸ਼ ਹੋ ਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਆਖਿਆ ਹੈ। ਇਹ ਕਾਰਵਾਈ ਜਲੰਧਰ ਵਿਖੇ ਉਸਾਰੀ ਗਈ ਜੰਗੇ ਅਜ਼ਾਦੀ ਯਾਦਗਾਰ ਦੇ ਫੰਡਾਂ ਬਾਰੇ ਚੱਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਜੰਗ ਏ ਆਜ਼ਾਦੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਵਿਜੀਲੈਂਸ ਤਲਬ ਕਰ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਬਰਜਿੰਦਰ ਸਿੰਘ ਹਮਦਰਦ ਦਾ ਪਦਮ ਵਿਭੂਸ਼ਣ ਨਾਲ ਸਨਮਾਨ ਹੋ ਚੁੱਕਿਆ ਹੈ।