ਮਾਨਵ ਵਿਕਾਸ ਸੰਸਥਾ ਨੇ ਪਰਾਲੀ ਨਾ ਸਾੜਨ ਲਈ ਜਾਗਰੁਕਤਾ ਰੈਲੀ ਕੱਢੀ

0
1227

ਕਪੂਰਥਲਾ | ਫਗਵਾੜਾ ਦੇ ਅਧੀਨ ਪੈਂਦੇ ਪਿੰਡ ਚੱਕ ਪ੍ਰੇਮਾ ਵਿਖੇ ਮਾਨਵ ਵਿਕਾਸ ਸੰਸਥਾਨ ਵਲੋਂ ਆਈ.ਟੀ.ਸੀ ਮਿਸ਼ਨ ਸੁਨਹਿਰਾ ਕੱਲ ਦੇ ਤਹਿਤ ਗੋਵਰਮੈਂਟ ਹਾਈ ਸਕੂਲ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੁਕ ਕਰਨ ਦੇ ਮੰਤਵ ਨਾਲ ਇਕ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ 100 ਤੋਂ ਵੱਧ ਵਿੱਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿਸਾ ਲਿਆ।

ਮਾਨਵ ਵਿਕਾਸ ਸੰਸਥਾਨ ਦੇ ਐਗਰੀਕਲਚਰ ਅਫਸਰ ਮੈਡਮ ਸੰਦੀਪ ਕੌਰ ਵਲੋਂ ਦੱਸਿਆ ਗਿਆ ਕਿ ਝੋਨੇ ਦੇ ਨਾੜ ਵਿਚ ਵੱਡੀ ਮਾਤਰਾ ਵਿਚ ਫਸਲਾਂ ਲਈ ਜ਼ਰੂਰੀ ਖੁਰਾਕੀ ਤੱਤ ਮੌਜੂਦ ਹੁੰਦੇ ਹਨ ਅਤੇ ਇਸਦੇ ਸਾੜਨ ਨਾਲ ਜਿਥੇ ਇਸ ਵਿਚੋਂ ਨਾਈਟ੍ਰੋਜਨ ਅਤੇ ਗੰਧਕ ਦਾ ਪੂਰੀ ਤਰ੍ਹਾਂ ਨੁਕਸਾਨ ਹੋ ਜਾਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ ਅਤੇ ਪਰਾਲੀ ਨੂੰ ਖੇਤਾਂ ਵਿਚ ਹੀ ਹੈਪੀ ਸੀਡਰ ਨਾਲ ਬਾਂਹ ਦੇਣ ਲਈ ਪ੍ਰੋਤਸਾਹਿਤ ਕੀਤਾ ਗਿਆ। ਕਿਸਾਨਾਂ ਨੂੰ ਜਾਗਰੂਕ ਕਰਨ ਲਈ ਸਕੂਲੀ ਵਿਦਿਆਰਥੀਆਂ ਵਲੋਂ “ਹੈਪੀ ਸੀਡਰ ਖੇਤ ‘ਚ ਲਾਓ ਉਗਵ ਸ਼ਕਤੀ ਹੋਰ ਵਧਾਓ, ਅਤੇ ਪਰਾਲੀ ਨੂੰ ਅੱਗ ਨਾ ਲਾਓ-ਪ੍ਰਦੂਸ਼ਣ ਮੁਕਤ ਪੰਜਾਬ ਬਣਾਓ ਦੇ ਸਲੋਗਨ ਨਾਲ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ, ਅਧਿਯਪਕ ਅਤੇ ਮਾਨਵ ਵਿਕਾਸ ਸੰਸਥਾਨ ਦੀ ਟੀਮ ਨੇ ਆਪਣਾ ਪੂਰਾ ਯੋਗਦਾਨ ਦਿੱਤਾ।