ਮਨੀਸ਼ ਸਿਸੋਦੀਆ ਦੀ ਪਤਨੀ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

0
480

ਨਵੀਂ ਦਿੱਲੀ | ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ‘ਆਟੋਇਮਿਊਨ ਡਿਸਆਰਡਰ’ ਤੋਂ ਪੀੜਤ ਹੈ ਅਤੇ ਉਨ੍ਹਾਂ ਨੂੰ ਇਥੋਂ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਇਕ ਸੂਤਰ ਨੇ ਕਿਹਾ, “ਸੀਮਾ ਸਿਸੋਦੀਆ ਇਕ ਆਟੋਇਮਿਊਨ ਡਿਸਆਰਡਰ, ਮਲਟੀਪਲ ਸਕਲੇਰੋਸਿਸ ਬਿਮਾਰੀ ਤੋਂ ਪੀੜਤ ਹਨ। ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਨਾ ਪਿਆ।” ਉਨ੍ਹਾਂ ਨੂੰ ਇੰਦਰਪ੍ਰਸਥ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।